ਜ਼ਿਲ੍ਹਾ ਪ੍ਰਧਾਨ ਸੁਮਿਤ ਬਰਾੜ ਟ੍ਰੇਨਿੰਗ ਪ੍ਰੋਗਰਾਮ ’ਚ ਆਲ ਇੰਡੀਆ ਦੇ ਪ੍ਰਧਾਨ ਨੂੰ ਮਿਲੇ
ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਸੁਮਿਤ ਸਿੰਘ ਬਰਾੜ ਪੁੱਤਰ ਸਾਬਕਾ ਚੇਅਰਮੈਨ ਦਿਲਬਾਗ਼ ਸਿੰਘ ਬਰਾੜ ਨੇ ਯੂਥ ਕਾਂਗਰਸ ਦੇ ਟੇ੍ਰਨਿੰਗ ਪ੍ਰੋਗਰਾਮ ਦੌਰਾਨ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਉਦੇ ਭਾਨੂ ਚਿੱਬ ਨੂੰ ਮਿਲੇ ਅਤੇ ਆਸ਼ੀਰਵਾਦ ਲਿਆ। ਲੁੁਧਿਆਣਾ ਵਿਖੇ ਹੋਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਉਨ੍ਹਾਂ ਕੌਮੀ ਪ੍ਰਧਾਨ ਨੂੰ ਜ਼ਿਲ੍ਹ੍ਹਾ ਫ਼ਰੀਦਕੋਟ ਅੰਦਰ ਚੱਲ ਰਹੀਆਂ ਯੂਥ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਤਾਂ ਉਨ੍ਹ੍ਹਾਂ ਸਮੁੱਚੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ ਅਤੇ ਹੋਰ ਬਿਹਤਰ ਢੰਗ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।
ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਸੁਮਿਤ ਸਿੰਘ ਬਰਾੜ ਪੁੱਤਰ ਸਾਬਕਾ ਚੇਅਰਮੈਨ ਦਿਲਬਾਗ਼ ਸਿੰਘ ਬਰਾੜ ਨੇ ਯੂਥ ਕਾਂਗਰਸ ਦੇ ਟੇ੍ਰਨਿੰਗ ਪ੍ਰੋਗਰਾਮ ਦੌਰਾਨ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਉਦੇ ਭਾਨੂ ਚਿੱਬ ਨੂੰ ਮਿਲੇ ਅਤੇ ਆਸ਼ੀਰਵਾਦ ਲਿਆ। ਲੁੁਧਿਆਣਾ ਵਿਖੇ ਹੋਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਉਨ੍ਹਾਂ ਕੌਮੀ ਪ੍ਰਧਾਨ ਨੂੰ ਜ਼ਿਲ੍ਹ੍ਹਾ ਫ਼ਰੀਦਕੋਟ ਅੰਦਰ ਚੱਲ ਰਹੀਆਂ ਯੂਥ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਤਾਂ ਉਨ੍ਹ੍ਹਾਂ ਸਮੁੱਚੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ ਅਤੇ ਹੋਰ ਬਿਹਤਰ ਢੰਗ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਕੌਮੀ ਪ੍ਰਧਾਨ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਨੇ ਪੰਜਾਬ ਭਰ ਦੇ ਯੂਥ ਆਗੂਆਂ ਨੂੰ ਪੂਰੀ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਵਿਸ਼ੇਸ਼ ਗੱਲਬਾਤ ਦੌਰਾਨ ਸੁਮਿਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋੋਣਾਂ ’ਚ ਯੂਥ ਕਾਂਗਰਸ ਦੇ ਵਰਕਰਾਂ ਦੀ ਸਰਗਰਮ ਭੂਮਿਕਾ ਹੋਵੇਗੀ ਅਤੇ ਇਸ ਵਾਸਤੇ ਜ਼ਿਲ੍ਹਾ ਫ਼ਰੀਦਕੋਟ ਅਧੀਨ ਆਉਂਦੇ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਤਿੰਨਾਂ ਵਿਧਾਨ ਸਭਾ ਹਲਕਿਆਂ ’ਚ ਯੂਥ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।