ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਟੀਮਾਂ ਦੀ ਸੁਪਰਵਿਜ਼ਨ
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹਾਟ ਸਪੋਟ ਏਰੀਆ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਹੋਰ ਜਨਤਕ ਥਾਵਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ, ਜਿਸ ਦੀ ਸੁਪਰਵਿਜ਼ਨ ਡਾ.
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹਾਟ ਸਪੋਟ ਏਰੀਆ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਹੋਰ ਜਨਤਕ ਥਾਵਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ, ਜਿਸ ਦੀ ਸੁਪਰਵਿਜ਼ਨ ਡਾ. ਲਖਬੀਰ ਕੌਰ ਸਿਵਲ ਸਰਜਨ ਵਲੋਂ ਫ਼ੀਲਡ ਵਿਚ ਜਾ ਕੇ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਹਾਟ ਸਪੋਟ ਏਰੀਆ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰ ਹੋਰ ਜਨਤਕ ਥਾਵਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰਾਂ ਦੇ ਵੱਖ-ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਅਤੇ ਘਰਾਂ ਦੇ ਆਸਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ੍ਹ ਪਾਣੀ ਵਿਚ ਲਾਰਵਾ ਵਿਰੋਧੀ ਸਪ੍ਰੇਅ ਕੀਤੀ ਜਾ ਰਹੀ ਹੈ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕੀਤਾ ਜਾਵੇ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਤੇ ਲੈਬ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਡੇਂਗੂ ਦਾ ਮਰੀਜ਼ ਆਉਂਦਾ ਹੈ ਤਾਂ ਉਸ ਦੀ ਮੁਕੰਮਲ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਲੋੜੀਦੀਆ ਗਤੀਵਿਧੀਆਂ ਸਮੇਂ ਸਿਰ ਕਰਵਾਈਆਂ ਜਾ ਸਕਣ। ਇਸ ਮੌਕੇ ਡਾ. ਰੋਬਿਨ ਅਤੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਇਸ ਸਮੇਂ ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਵਿਨੋਦ ਕੁਮਾਰ ਏ.ਐੱਮ.ਓ., ਅਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਸੰਦੀਪ ਕੁਮਾਰ, ਹਰਭਗਵਾਨ ਸਿੰਘ, ਹਰਮੇਲ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਸਿੰਘ, ਬ੍ਰੀਡਿੰਗ ਚੈਕਰਾਂ ਵਲੋਂ ਵੱਖ-ਵੱਖ ਹਿੱਸਿਆਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।