27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੀ.ਐੱਸ.ਐੱਸ.ਐੱਸ.ਬੀ. ਗਰੁੱਪ-ਸੀ ਦੀਆਂ ਅਸਾਮੀਆਂ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਸ੍ਰੀ ਮੁਕਤਸਰ ਸਾਹਿਬ , 26 ਅਗਸਤ ( ਹਰਮਹਿੰਦਰ ਪਾਲ )- ਸੀ - ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਰਿਟਾ . ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ - ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਪੰਜਾਬ ਸੁਬਾਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀਆਂ ਗਰੁੱਪ - ਸੀ ਦੀਆਂ ਆਸਾਮੀਆਂ ਲਈ ਮੁਫ਼ਤ ਤਿਆਰੀ ਕੈਂਪ ਸ਼ੁਰੂ ਕੀਤਾ ਗਿਆ ਹੈ ।

ਅਜੀਤ ਡੈਸਕ 27-08-2026
ਸ੍ਰੀ ਮੁਕਤਸਰ ਸਾਹਿਬ , 26 ਅਗਸਤ ( ਹਰਮਹਿੰਦਰ ਪਾਲ )- ਸੀ - ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਰਿਟਾ . ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ - ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਪੰਜਾਬ ਸੁਬਾਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀਆਂ ਗਰੁੱਪ - ਸੀ ਦੀਆਂ ਆਸਾਮੀਆਂ ਲਈ ਮੁਫ਼ਤ ਤਿਆਰੀ ਕੈਂਪ ਸ਼ੁਰੂ ਕੀਤਾ ਗਿਆ ਹੈ । ਇਹ ਤਿਆਰੀ ਤਜ਼ਰਬੇਕਾਰ ਅਧਿਆਪਕਾਂ ਵਲੋਂ ਕਰਵਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ , ਫ਼ਰੀਦਕੋਟ , ਫ਼ਿਰੋਜ਼ਪੁਰ , ਫ਼ਾਜ਼ਿਲਕਾ ਤੇ ਮੋਗਾ ਜ਼ਿਲਿ੍ਹਆਂ ਦੇ ਜਿਨ੍ਹਾਂ ਨੌਜਵਾਨਾਂ ਨੇ ਪੀ . ਐੱਸ . ਐੱਸ . ਐੱਸ . ਬੀ . ਦੀਆਂ ਗਰੁੱਪ - ਸੀ ਦੀਆਂ ਆਸਾਮੀਆਂ ਲਈ ਅਪਲਾਈ ਕੀਤਾ ਹੈ ਅਤੇ ਉਹ ਇਨ੍ਹਾਂ ਆਸਾਮੀਆਂ ਦੀ ਪ੍ਰਤੀਯੋਗੀ ਪ੍ਰੀਖਿਆ ਦੀ ਤਿਆਰੀ ਕਰਨਾ ਚਾਹੁੰਦੇ ਹਨ , ਉਹ ਸੀ - ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਦਾਖ਼ਲਾ ਲੈ ਕੇ ਮੁਫ਼ਤ ਸਿਖਲਾਈ ਪ੍ਰਾਪਤ ਕਰ ਸਕਦੇ ਹਨ । ਇਹ ਕੈਂਪ ਕੇਵਲ ਲੜਕਿਆਂ ਲਈ ਹੈ । ਉਨ੍ਹਾਂ ਦੱਸਿਆ ਕਿ ਇੱਛੁਕ ਨੌਜਵਾਨ ਸਵੇਰੇ 9 ਤੋਂ 11:30 ਵਜੇ ਤੱਕ ਕੈਂਪ ਵਿਚ ਪਹੁੰਚ ਕੇ ਆਪਣਾ ਦਾਖ਼ਲਾ ਕਰਵਾ ਸਕਦੇ ਹਨ ।
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮਹਾਂਬੰਦ ਦਾ ਸਮਰਥਨ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਟੀਮਾਂ ਦੀ ਸੁਪਰਵਿਜ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।