ਫ਼ਰੀਦਕੋਟ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ
ਫ਼ਰੀਦਕੋਟ, 27 ਅਗਸਤ (ਜਸਵੰਤ ਸਿੰਘ ਪੁਰਬਾ)-ਸੰਜੇ ਅਗਨੀਹੋਤਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਅਗਵਾਈ ਹੇਠ 12 ਸਤੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਕੌਮੀ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਲਗਾਈ ਜਾਵੇਗੀ।
ਜ਼
ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੰਜੇ ਅਗਨੀਹੋਤਰੀ।
28-08-2026
ਫ਼ਰੀਦਕੋਟ, 27 ਅਗਸਤ (ਜਸਵੰਤ ਸਿੰਘ ਪੁਰਬਾ)-ਸੰਜੇ ਅਗਨੀਹੋਤਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਅਗਵਾਈ ਹੇਠ 12 ਸਤੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਕੌਮੀ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਲਗਾਈ ਜਾਵੇਗੀ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿਚ ਜ਼ਮੀਨ ਐਕੁਆਇਜ਼ੀਸ਼ਨ ਨਾਲ ਸਬੰਧਿਤ ਐਗਜ਼ੀਕਿਊਸ਼ਨ ਕੇਸ, ਸਥਾਈ ਲੋਕ ਅਦਾਲਤ (ਪਬਲਿਕ ਯੂਟਿਲਿਟੀ ਸਰਵਿਸਿਜ਼) ਵਿਚ ਸ਼ਿਕਾਇਤਾਂ/ਪਟੀਸ਼ਨਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਨਾਲ ਸਬੰਧਿਤ ਦਾਅਵੇ ਅਤੇ ਐਗਜ਼ੀਕਿਊਸ਼ਨ ਕੇਸ, ਪਰਿਵਾਰਕ ਅਦਾਲਤਾਂ ਨਾਲ ਸਬੰਧਿਤ ਮਾਮਲੇ ਆਦਿ ਕੇਸ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸੌਖਾ, ਸਸਤਾ ਅਤੇ ਛੇਤੀ ਨਿਆਂ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ 12 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਸੀ ਸਹਿਮਤੀ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ।