29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ਼ਰਾਬ ਤਸਕਰੀ ਮਾਮਲੇ ’ਚ ਦੋ ਕਾਬੂ

ਫ਼ਰੀਦਕੋਟ , 28 ਅਗਸਤ ( ਸਰਬਜੀਤ ਸਿੰਘ )- ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ ਤੇ ਵੱਖ - ਵੱਖ ਥਾਵਾਂ ਤੋਂ ਸ਼ਰਾਬ ਤਸਕਰੀ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ । ਪੁਲਿਸ ਵਲੋਂ ਇਕ ਵਿਅਕਤੀ ਪਾਸੋਂ 11 ਬੋਤਲਾਂ ਨਜਾਇਜ਼ ਸ਼ਰਾਬ ਅਤੇ ਦੂਜੇ ਪਾਸੋਂ 20 ਲੀਟਰ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ।

ਅਜੀਤ ਡੈਸਕ 29-08-2026
ਫ਼ਰੀਦਕੋਟ , 28 ਅਗਸਤ ( ਸਰਬਜੀਤ ਸਿੰਘ )- ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ ਤੇ ਵੱਖ - ਵੱਖ ਥਾਵਾਂ ਤੋਂ ਸ਼ਰਾਬ ਤਸਕਰੀ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ । ਪੁਲਿਸ ਵਲੋਂ ਇਕ ਵਿਅਕਤੀ ਪਾਸੋਂ 11 ਬੋਤਲਾਂ ਨਜਾਇਜ਼ ਸ਼ਰਾਬ ਅਤੇ ਦੂਜੇ ਪਾਸੋਂ 20 ਲੀਟਰ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ । ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸਰਵਨਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਚਹਿਲ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਲਖਵਿੰਦਰ ਸਿੰਘ ਪੁੱਤਰ ਗੁਰਨੈਬ ਸਿੰਘ ਵਾਸੀ ਚਹਿਲ ਕਥਿਤ ਤੌਰ ’ ਤੇ ਸ਼ਰਾਬ ਦੀ ਤਸਕਰੀ ਕਰਦਾ ਹੈ ਅਤੇ ਅੱਜ ਵੀ ਪਿੰਡ ਦੇ ਸੇਮ ਨਾਲੇ ਦੀ ਪਟੱੜੀ ’ ਤੇ ਨਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ । ਪੁਲਿਸ ਵਲੋਂ ਮੌਕੇ ’ ਤੇ ਰੇਡ ਕਰ ਕੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ ਗਈ । ਹੌਲਦਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਕੀਤੀ ਗਈ ਸ਼ਰਾਬ ਸੰਬੰਧੀ ਕੋਈ ਪਰਮਿਟ ਜਾਂ ਹੋਰ ਦਸਤਾਵੇਜ਼ ਨਾ ਦਿਖਾਏ ਜਾਣ ’ ਤੇ ਉਸ ਖ਼ਿਲਾਫ਼ ਥਾਣਾ ਸਦਰ , ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਅਰਾਈਆਂਵਾਲਾ ਖੁਰਦ ਤੋਂ ਸਰਬਜੀਤ ਸਿੰਘ ਪੁੱਤਰ ਪਿੱਪਲ ਸਿੰਘ ਨੂੰ ਕਾਬੂ ਕਰ ਕੇ ਉਸ ਪਾਸੋਂ 20 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ , ਜਿਸ ’ ਤੇ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।
ਪਿਛਲੀ ਖ਼ਬਰ ਮਲੋਟ ਵਿਖੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਨੇ ਦੂਜੇ ਦਿਨ ਵੀ ਝੰਡਾ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।