29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜ਼ਿਲ੍ਹੇ ’ਚ ਸਵੱਛਤਾ ਅਭਿਆਨ ਤਹਿਤ 10 ਦਿਨਾਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਅਮਲੋਕ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਜ਼ਿਲ੍ਹੇ ਵਿਚ 29 ਅਗਸਤ ਤੋਂ 8 ਸਤੰਬਰ ਤੱਕ 10 ਦਿਨਾਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਵਿਧਾਇਕ ਜੈਤੋ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ।

ਸਫ਼ਾਈ ਮੁਹਿੰਮ ਸੰਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਿਧਾਇਕ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ। ਅਜੀਤ ਤਸਵੀਰ 29-08-2026
ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਜ਼ਿਲ੍ਹੇ ਵਿਚ 29 ਅਗਸਤ ਤੋਂ 8 ਸਤੰਬਰ ਤੱਕ 10 ਦਿਨਾਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਵਿਧਾਇਕ ਜੈਤੋ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਿਧਾਇਕ ਅਮੋਲਕ ਸਿੰਘ ਨੇ ਦੱਸਿਆ ਕਿ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਇਹ ਮੁਹਿੰਮ ਸਵੇਰੇ 8 ਵਜੇ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਵਿਚ ਕਸਬਿਆਂ ਦੇ ਮੁੱਖ ਬਾਜ਼ਾਰਾਂ , ਸੜਕਾਂ, ਚੌਕਾਂ, ਜਨਤਕ ਥਾਵਾਂ ਅਤੇ ਹੋਰ ਸਥਾਨਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਫ਼-ਸੁਥਰੇ ਸ਼ਹਿਰ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦੇ ਡੰਪਾਂ ਨੂੰ ਚੁਕਵਾਇਆ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਜਨਤਕ ਥਾਵਾਂ ’ਤੇ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਗਏ ਹਨ ਅਤੇ ਜੇਕਰ ਕੋਈ ਕੂੜਾ ਸੁੱਟਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਣਦਾ ਜੁਰਮਾਨਾ ਵੀ ਲਗਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਕੂੜਾ ਸੁੱਟਣ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਥਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਸਾਫ ਕਰ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੇਵਲ ਕੁਝ ਦਿਨਾਂ ਲਈ ਹੀ ਇਸ ਸਫ਼ਾਈ ਮੁਹਿੰਮ ਦਾ ਹਿੱਸਾ ਨਾ ਬਣਿਆ ਜਾਵੇ ਸਗੋਂ ਇਹ ਸਫਾਈ ਅਭਿਆਨ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਚੱਲਦਾ ਰਹਿਣਾ ਚਾਹੀਦਾ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਆਲੇ ਦੁਆਲੇ ਨੂੰ ਸਵੱਛ ਰੱਖਣ ਵਿੱਚ ਯੋਗਦਾਨ ਪਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ 10 ਦਿਨਾਂ ਮੁਹਿੰਮ ਵਿਚ ਸਾਰੇ ਸ਼ਹਿਰ ਨੂੰ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਇਸ ਮੁਹਿੰਮ ਵਿਚ ਆਮ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਈ.ਓ ਨਗਰ ਕੌਂਸਲ ਫ਼ਰੀਦਕੋਟ ਅੰਮ੍ਰਿਤ ਲਾਲ, ਈ.ਓ.ਜੈਤੋ ਮਨਿੰਦਰਪਾਲ ਸਿੰਘ, ਨਰਿੰਦਰ ਸਿੰਘ ਐਸ.ਪੀ.(ਇੰਨ), ਬਲਜਿੰਦਰ ਸਿੰਘ ਅਹੂਜਾ ਪ੍ਰਧਾਨ ਨਗਰ ਕੌਂਸਲ ਫ਼ਰੀਦਕੋਟ, ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਅਨਮੋਲ ਸਿੰਘ ਸੇਖੋਂ, ਹਰਸਿਮਰਨ ਪੀ.ਏ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ, ਐਨ.ਜੀ.ਓਜ਼ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮਨਪ੍ਰੀਤ ਸਿੰਘ ਨੇ ਨੈਸ਼ਨਲ ਐਥਲੈਟਿਕਸ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ 7 ਸਤੰਬਰ ਨੂੰ ਮੁਫ਼ਤ ਡੇਅਰੀ ਟਰੇਨਿੰਗ ਦੀ ਕੀਤੀ ਜਾਵੇਗੀ ਕੌਂਸਲਿੰਗ-ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।