30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਤੀਰਥ ਯਾਤਰਾ ਯੋਜਨਾ ਤਹਿਤ ਕੋਟਕਪੂਰਾ ਤੇ ਪਿੰਡ ਕੰਮੇਆਣਾ ਤੋਂ ਬੱਸਾਂ ਰਵਾਨਾ

ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱਲ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਸ਼ੋਕਾ ਪਾਰਕ ਕੋਟਕਪੂਰਾ ਅਤੇ ਪਿੰਡ ਕੰਮੇਆਣਾ ਤੋਂ ਤੀਰਥ ਯਾਤਰਾ ’ਤੇ ਜਾਣ ਵਾਲੀਆਂ ਬੱਸਾਂ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਸੰਗਤ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ।

ਅਜੀਤ ਡੈਸਕ 30-08-2026
ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱਲ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਸ਼ੋਕਾ ਪਾਰਕ ਕੋਟਕਪੂਰਾ ਅਤੇ ਪਿੰਡ ਕੰਮੇਆਣਾ ਤੋਂ ਤੀਰਥ ਯਾਤਰਾ ’ਤੇ ਜਾਣ ਵਾਲੀਆਂ ਬੱਸਾਂ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਸੰਗਤ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਆਮ ਲੋਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਯਾਤਰਾ ’ਤੇ ਜਾਣ ਵਾਲੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇਗੀ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ’ ਚ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।