30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਗਵੰਤ ਮਾਨ ਦੀ ਲੋਕ ਮਿਲਣੀ ਮਹਿਰਾਜ ਵਿਖੇ 7 ਸਤੰਬਰ ਨੂੰ-ਵਿਧਾਇਕ ਬਲਕਾਰ ਸਿੱਧੂ

ਬਰਗਾੜੀ, 29 ਅਗਸਤ (ਲਖਵਿੰਦਰ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਇਕਾਈ ਸਰਾਵਾਂ ਦੀ ਮੀਟਿੰਗ ਇਕਾਈ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸਰਾਵਾਂ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮਭੱਟੀ, ਜ਼ਿਲ੍ਹਾ ਵਿੱਤ ਸਕੱਤਰ ਮਾ.

ਅਜੀਤ ਡੈਸਕ 30-08-2026
ਬਰਗਾੜੀ, 29 ਅਗਸਤ (ਲਖਵਿੰਦਰ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਇਕਾਈ ਸਰਾਵਾਂ ਦੀ ਮੀਟਿੰਗ ਇਕਾਈ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸਰਾਵਾਂ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮਭੱਟੀ, ਜ਼ਿਲ੍ਹਾ ਵਿੱਤ ਸਕੱਤਰ ਮਾ. ਪੂਰਨ ਸਿੰਘ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਮੰਗਾਂ ਸਬੰਧੀ ਧਰਨਾ ਲਗਾਇਆ ਜਾ ਰਿਹਾ ਹੈ। ਇਸ ਮੋਰਚੇ ਵਿਚ ਪੰਜਾਬ ਦੇ ਕਿਸਾਨਾਂ ਵਲੋਂ ਵੱਡੀ ਪੱਧਰ ’ਤੇ ਸ਼ਸਮੂਲੀਅਤ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੀਆਂ ਮੰਗਾਂ ਜਿਵੇਂ ਪੰਜਾਬ ਦੇ ਪਾਣੀਆਂ ਦਾ ਫੈਸਲਾ ਰਿਪੇਰੀਅਨ ਕਾਨੂੰਨ ਅਨੁਸਾਰ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 80 ਨੂੰ ਖਤਮ ਕਰਨ ਲਈ ਵਿਧਾਨ ਸਭਾ ਵਿਚ ਮਤਾ ਪਾਇਆ ਜਾਵੇ, ਕਿਸਾਨਾਂ ਦੀਆਂ ਫ਼ਸਲਾਂ ਰੁਲਣ ਤੋਂ ਰੋਕਣ ਲਈ ਆਲੂ, ਗੋਭੀ, ਮੱਕੀ, ਮੂੰਗੀ ਆਦਿ ਤੇ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇ, ਕੇਂਦਰ ਦੀ ਭਾਜਪਾ ਸਰਕਾਰ ਅਮਰੀਕਾ ਨਾਲ ਫਰੀ ਟਰੇਡ ਡੀਲ ’ਤੇ ਗੱਲਬਾਤ ਬੰਦ ਕਰੇ ਕਿਉਂਕਿ ਇਹ ਡੀਲ ਕਿਸਾਨਾਂ ਅਤੇ ਸਮਾਜ ਦੇ ਹੋਰਨਾਂ ਤਬਕਿਆਂ ਲਈ ਤਬਾਹਕੁੰਨ ਹੈ, ਲੈਂਡ ਪੂਲਿੰਗ ਨੀਤੀ ਸਮੇਤ ਹੋਰਨਾਂ ਮੰਗਾਂ ਤੇ ਖੁੱਲ ਕੇ ਵਿਚਾਰ ਕੀਤੀ ਜਾਵੇ ਆਦਿ ਮੰਗਾਂ ਹਨ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਇਸ ਧਰਨੇ ਵਿਚ ਇੰਨ੍ਹਾਂ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਟਰੈਕਟਰਾਂ ਟਰਾਲੀਆਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੁਖਮੰਦਰ ਸਿੰਘ, ਦਿਲਬਾਗ ਸਿੰਘ, ਹਰਨੇਕ ਸਿੰਘ, ਲਖਵਿੰਦਰ ਸਿੰਘ, ਕੇਵਲ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਕਾਕਾ ਸਿੰਘ ਨੰਬਰਦਾਰ, ਮੱਖਣ ਸਿੰਘ, ਹਰਵਿੰਦਰ ਸਿੰਘ, ਬਲਦੇਵ ਸਿੰਘ, ਬੋਹੜ ਸਿੰਘ, ਮੰਦਰ ਸਿੰਘ ਭੁੱਟੋ, ਬੂਟਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਤੇ ਅਰਦਾਸ ਸਮਾਗਮ ਹੋਇ... ਅਗਲੀ ਖ਼ਬਰ ਗੌਰਵ ਗਰਗ ਦੇ ਡੀ . ਜੀ . ਐੱਮ . ਬਣਨ ’ ਤੇ ਮਾਰਕਿਟ ਕਮੇਟੀ ਦੇ ਕਰਮਚਾਰੀਆਂ ’ ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।