31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕੋਟਕਪੂਰਾ ਤੋਂ ਖਾਟੂ ਸ਼ਿਆਮ ਤੇ ਸਾਲਾਸਰ ਬਾਲਾਜੀ ਲਈ ਬੱਸਾਂ ਰਵਾਨਾ

ਕੋਟਕਪੂਰਾ, 30 ਅਗਸਤ (ਰਿੰਕੂ ਮਲਹੋਤਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਤੀਰਥ ਯਾਤਰਾ ਸਕੀਮ ਤਹਿਤ ਕੁਲਤਾਰ ਸਿੰਘ ਸੰਧਵਾਂ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਪਾਰਟੀ ਦਫ਼ਤਰ ਕੋਟਕਪੂਰਾ ਵਿਖੇ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫ਼ੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ।

ਅਜੀਤ ਡੈਸਕ 31-08-2026
ਕੋਟਕਪੂਰਾ, 30 ਅਗਸਤ (ਰਿੰਕੂ ਮਲਹੋਤਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਤੀਰਥ ਯਾਤਰਾ ਸਕੀਮ ਤਹਿਤ ਕੁਲਤਾਰ ਸਿੰਘ ਸੰਧਵਾਂ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਪਾਰਟੀ ਦਫ਼ਤਰ ਕੋਟਕਪੂਰਾ ਵਿਖੇ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫ਼ੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵਲੋਂ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ। ਇਸ ਮੌਕੇ ਸੁਖਵਿੰਦਰ ਲਾਡੀ ਹਲਕਾ ਇੰਚਾਰਜ ਤੀਰਥ ਯਾਤਰਾ, ਗੌਰਵ ਐਮ.ਸੀ, ਨਰੇਸ਼ ਸਿੰਗਲਾ ਚੇਅਰਮੈਨ ਟਰੇਡ ਵਿੰਗ, ਅਰੁਣ ਚਾਵਲਾ, ਸਵਰਨ ਵਿਰਦੀ, ਜਸਵਿੰਦਰ ਸਿੰਘ ਢੁੱਡੀ, ਨਿਖਿਲ ਕਪੂਰ ਮੈਨੇਜਰ, ਦਲਜੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਕੋਟਕਪੂਰਾ ਅਨਾਜ ਮੰਡੀ ਕੂੜੇ ਦਾ ਡੰਪ ਬਣਦੀ ਨਜ਼ਰ ਆਉਣ ਲੱਗੀ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਪ੍ਰਦਰਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।