31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਐਸ.ਡੀ. ਸਕੂਲ ਵਿਖੇ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਮਲੋਟ, 30 ਅਗਸਤ (ਪਾਟਿਲ)-ਐਸ. ਡੀ.

ਅਜੀਤ ਡੈਸਕ 31-08-2026
ਮਲੋਟ, 30 ਅਗਸਤ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੀ.ਐਲ.ਵੀ ਪਰਮਪਾਲ ਸਿੰਘ, ਐਡਵੋਕੇਟ ਸੁਖਦੀਪ ਕੌਰ ਅਤੇ ਐਡਵੋਕੇਟ ਮੇਵਾ ਰਾਮ ਨੇ ਵਿਦਿਆਰਥੀਆਂ ਨੂੰ ਐਨ.ਏ.ਐਲ.ਐਸ.ਏ ਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤ, ਮਹਿਲਾ ਸੁਰੱਖਿਆ ਅਤੇ ਬਾਲ ਵਿਆਹ ਰੋਕੂ ਕਾਨੂੰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲਈ ਐਨ.ਏ.ਐਲ.ਐਸ.ਏ ਟੋਲ-ਫਰੀ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਕਾਨੂੰਨ ਪ੍ਰਤੀ ਸਨਮਾਨ, ਆਪਣੇ ਹੱਕਾਂ ਪ੍ਰਤੀ ਜਾਗਰੂਕਤਾ ਅਤੇ ਸਮਾਜ ਵਿਚ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਦੇ ਅੰਤ ਵਿਚ ਮੁੱਖ ਮਹਿਮਾਨਾਂ ਨੂੰ ਸਮਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਮਲੋਟ ਸ਼ਹਿਰ ਦੇ ਨਾਲ-ਨਾਲ ਪਿੰਡਾਂ ’ਚ ਵੀ ਮਨੋਜ ਅਸੀਜਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਦਉੱਨਤ ਹੋਣ ਵਾਲੇ ਮੁਲਾਜ਼ਮਾਂ ਨੂੰ ਅਸ਼ੀਰਵਾਦ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।