31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ - ਦਲਵੀ

ਮਾਨਸਾ, 30 ਅਗਸਤ (ਰਾਵਿੰਦਰ ਸਿੰਘ ਰਵੀ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਇਹ ਦਾਅਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਉੱਤਮਰਾਓ ਦਲਵੀ ਨੇ ਇੱਥੇ ਸੀਨੀਅਰ ਕਾਂਗਰਸੀ ਆਗੂ ਕਰਮ ਸਿੰਘ ਚੌਹਾਨ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ।

? 31-08-2026
ਮਾਨਸਾ, 30 ਅਗਸਤ (ਰਾਵਿੰਦਰ ਸਿੰਘ ਰਵੀ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਇਹ ਦਾਅਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਉੱਤਮਰਾਓ ਦਲਵੀ ਨੇ ਇੱਥੇ ਸੀਨੀਅਰ ਕਾਂਗਰਸੀ ਆਗੂ ਕਰਮ ਸਿੰਘ ਚੌਹਾਨ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਤੇ ਸਿਰਫ਼ ਕਾਂਗਰਸ ਪਾਰਟੀ ਦੇ ਰਾਜ ਕਾਲ ’ਚ ਹੀ ਹੋਇਆ ਹੈ ਜਦਕਿ ਮੌਜੂਦਾ ‘ਆਪ’ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਉਨ੍ਹਾਂ ਪਾਰਟੀ ਦੀ ਬਿਹਤਰੀ ਲਈ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੀ ਗੱਲ ਆਖੀ। ਆਗੂਆਂ ਨੇ ਪਾਰਟੀ ਨਾਲ ਜੁੜੇ ਲੰਬੇ ਸਿਆਸੀ ਤੇ ਜਥੇਬੰਦਕ ਤਜਰਬੇ ਸਾਂਝੇ ਕਰਦਿਆਂ ਪਾਰਟੀ ਨਾਲ ਜੁੜੀਆਂ ਕਈ ਪੁਰਾਣੀਆਂ ਯਾਦਾਂ ਨੂੰ ਵੀ ਤਾਜ਼ਾ ਕੀਤਾ। ਇਸ ਮੌਕੇ ਸ੍ਰੀ ਹਰਦੀਪ ਸਿੰਘ ਕਿੰਗਰਾ, ਸ਼ਮਿੰਦਰ ਸਿੰਘ, ਜਗਮੇਲ ਸਿੰਘ, ਚਰਨਜੀਤ ਸਿੰਘ, ਜੀਵਨ ਦਾਸ ਬਾਵਾ, ਮੱਖਣ ਸਿੰਘ ਭੀਖੀ, ਅੰਮ੍ਰਿਤਪਾਲ ਸਿੰਘ ਕੂਕਾ ਆਦਿ ਹਾਜ਼ਰ ਸਨ। ­
ਪਿਛਲੀ ਖ਼ਬਰ ਮਰਹੂਮ ਕਾਂਗਰਸੀ ਆਗੂ ਰਾਮਪਾਲ ਢੈਪਈ ਦੀ 7ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਸ਼ਹਿਰ ’ਚ ਸਫ਼ਾਈ ਅਭਿਆਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।