01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਸ਼ੇ ਦੀ ਹਾਲਤ ’ਚ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 31 ਅਗਸਤ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀ ਹਾਲਤ ਵਿਚ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਅਜੀਤ ਡੈਸਕ 01-09-2026
ਫ਼ਰੀਦਕੋਟ, 31 ਅਗਸਤ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀ ਹਾਲਤ ਵਿਚ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਪੱਖੀ ਰੋਡ ਮੌਜੂਦ ਸਨ ਤਾਂ ਜਸਕਰਨ ਸਿੰਘ ਉਰਫ਼ ਜੱਸੀ ਪੁੱਤਰ ਮਿੱਠੂ ਸਿੰਘ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ ’ਤੇ ਨਸ਼ਾ ਕਰਦੇ ਹੋਏ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਪਾਸੋਂ ਇਕ ਸਿਲਵਰ ਪੰਨੀ, ਇਕ ਪਾਈਪ ਨੁਮਾ 20 ਰੁਪਏ ਤੇ ਇਕ ਲਾਈਟਰ ਬਰਾਮਦ ਕੀਤਾ ਗਿਆ, ਜਿਸ ਨਾਲ ਉਹ ਨਸ਼ਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਹੌਲਦਾਰ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਡੋਡ ਦੀ ਦਾਣਾ ਮੰਡੀ ਤੋਂ ਗੁਰਸ਼ਰਨ ਸਿੰਘ ਪੁੱਤਰ ਜਗਪਾਲ ਸਿੰਘ ਵਾਸੀ ਮੁਮਾਰਾ ਅਤੇ ਪ੍ਰਗਟ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਹਰੀਕੇ ਕਲਾਂ ਨੂੰ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ ਅਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਪ੍ਰੋਜੈਕਟ ਊਰਜਾ ਤਹਿਤ ਟੀਮ ਮੈਂਬਰਾਂ ਨੇ ਸਾਂਝੇ ਕੀਤੇ ਮੈਦਾਨੀ ਤਜਰਬੇ ਕਿਸਾਨਾਂ ਨਾਲ ਸੰਚਾਰ ਤੇ ਵਿਹਾਰਕ ਬਦਲਾਅ ’ ਤੇ ਦਿੱ... ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।