05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਅਕਤੀ ਦੀ ਕੁੱਟਮਾਰ ਦੇ ਦੋਸ਼ਾਂ ਤਹਿਤ ਚਾਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 22-02-2026
ਫ਼ਰੀਦਕੋਟ, 21 ਫਰਵਰੀ (ਸਰਬਜੀਤ ਸਿੰਘ)- ਸਥਾਨਕ ਸੰਜੇ ਨਗਰ ਬਸਤੀ ਵਿਖੇ ਇਕ ਵਿਅਕਤੀ ਦੇ ਘਰ ਵੜ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਸਿਟੀ ਪੁਲਿਸ ਵਲੋਂ ਪੀੜਤ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਚਾਰ ਵਿਅਕਤੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੀਤਾ ਗਿਆ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ ਅਤੇ ਪੁਲਿਸ ਵਲੋਂ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਦਿੱਤ ਸਿੰਘ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਅਰੁਨ ਕੁਮਾਰ, ਸਾਹਿਲ, ਬੌਦਾ, ਬੌਬੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਸ ਦੇ ਘਰ ਵੜ ਕੇ ਉਸ ਦੀ ਕਥਿਤ ਤੌਰ 'ਤੇ ਦਸਤੀ ਹਥਿਆਰਾਂ ਨਾਲ ਕੁੱਟ ਮਾਰ ਕੀਤੀ ਗਈ ਅਤੇ ਸੱਟਾਂ ਮਾਰੀਆਂ ਗਈਆਂ | ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ | ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਮੁਢਲੀ ਪੜਤਾਲ ਤੋਂ ਬਾਅਦ ਪਾਇਆ ਗਿਆ ਕਿ ਉਕਤ ਵਿਅਕਤੀਆਂ ਵਲੋਂ ਪੀੜਤ ਵਿਅਕਤੀ ਦੀ ਘਰ ਵੜ ਕੇ ਕੁੱਟਮਾਰ ਕੀਤੀ ਅਤੇ ਉਸ ਨੂੰ ਸੱਟਾਂ ਮਾਰੀਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ-2 ਵਿਖੇ ਕੁੱਟਮਾਰ ਸੰਬੰਧੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀਆਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਨਵਰਾਹੀ ਘੁਗਿਆਣਵੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਨਸ਼ਾ ਤਸਕਰ ਦਾ ਘਰ ਢਾਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।