06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੱਠਵੀਂ ਜਮਾਤ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਸਨਮਾਨਿਤ

ਅਜੀਤ ਡੈਸਕ 14-04-2026
ਜੈਤੋ, 13 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਤਮੰਨਾ ਸਪੁੱਤਰੀ ਨਰਿੰਦਰ ਕੁਮਾਰ ਨੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥਣ ਤਮੰਨਾ ਦਾ ਅੱਜ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਸਨਮਾਨ ਕੀਤਾ ਗਿਆ | ਖ਼ੇਤਰੀ ਪ੍ਰਧਾਨ ਤੇਜ ਸਿੰਘ ਨੇ ਕਿਹਾ ਕਿ ਵਿਦਿਆਰਥਣ ਤਮੰਨਾ 'ਤੇ ਸਾਨੂੰ ਮਾਣ ਕਰਨਾ ਚਾਹੀਦਾ ਹੈ, ਜਿੱਥੇ ਇਸ ਨੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ ਉੱਥੇ ਸਾਰੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ | ਜ਼ੋਨਲ ਸਕੱਤਰ ਗੁਰਚਰਨ ਸਿੰਘ ਨੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਜਿਹੇ ਹੋਣਹਾਰ ਬੱਚਿਆਂ ਦੀ ਹਮੇਸ਼ਾ ਮੱਦਦ ਕਰਦਾ ਹੈ ਤੇ ਅੱਗੇ ਤੋਂ ਵੀ ਕਰਦਾ ਰਹੇਗਾ | ਇਸ ਮੌਕੇ ਤਮੰਨਾ ਦੇ ਪਰਿਵਾਰ ਤੋਂ ਇਲਾਵਾ ਸਟੱਡੀ ਸਰਕਲ ਦੇ ਜ਼ੋਨਲ ਪ੍ਰਧਾਨ ਰਣਜੀਤ ਸਿੰਘ ਖੱਚੜਾਂ ਅਤੇ ਖ਼ੇਤਰ ਸਕੱਤਰ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਹਿਲਵਾਨ ਪ੍ਰਦੀਪ ਸਿੰਘ ਖੋਸਾ ਨੇ ਗੋਲਡ ਮੈਡਲ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਬਾਵਰੀਆ ਸਮਾਜ ਦੀ ਪੰਜਾਬ ਪੱਧਰੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।