05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਾਂਗਰਸ ਹੋਰਡਿੰਗ ਵਿਵਾਦ ਪੁਲਿਸ ਤੱਕ ਪਹੁੰਚਿਆ ਗੋ ਬੈਕ ਬਘੇਲ ਦੇ ਹੋਡਿੰਗ ਲਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਹੋਰਡਿੰਗ ਵਿਵਾਦ ਪੁਲਿਸ ਤੱਕ ਪਹੁੰਚ ਗਿਆ ਹੈ। ਗੋ ਬੈਕ ਬਘੇਲ ਦੇ ਹੋਰਡਿੰਗ ਲਾਉਣ ਵਾਲਿਆਂ ਵਿਰੁੱਧ ਅਤੇ ਪ੍ਰਿੰਟਿੰਗ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦਿੱਤੀ ਗਈ ਹੈ।

ਅਜੀਤ ਡੈਸਕ 05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਹੋਰਡਿੰਗ ਵਿਵਾਦ ਪੁਲਿਸ ਤੱਕ ਪਹੁੰਚ ਗਿਆ ਹੈ। ਗੋ ਬੈਕ ਬਘੇਲ ਦੇ ਹੋਰਡਿੰਗ ਲਾਉਣ ਵਾਲਿਆਂ ਵਿਰੁੱਧ ਅਤੇ ਪ੍ਰਿੰਟਿੰਗ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਦੌਰਾਨ ਹੀ ਬਲਾਕ ਕਾਂਗਰਸ ਕਮੇਟੀ ਦਿਹਾਤੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਵਲੋਂ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਮੁਖੀ ਨੂੰ ਸ਼ਿਕਾਇਤ ਦਿੱਤੀ ਹੈ ਜਿਸ ਵਿਚ ਭੁਪੇਸ਼ ਬਘੇਲ ਸਬੰਧੀ ਅਪਮਾਨਜਨਕ ਫਲੈਕਸ ਤਿਆਰ ਕਰਵਾਉਣ, ਜਨਤਕ ਤੌਰ ’ਤੇ ਪ੍ਰਦਰਸ਼ਿਤ ਕਰਵਾਉਣ ਨੂੰ ਲੈ ਕੇ ਸਬੰਧਿਤ ਪ੍ਰਿੰਟਿੰਗ ਪ੍ਰੈਸ ਵਾਲੇ ਅਤੇ ਇਸ ਨੂੰ ਛੁਪਵਾਉਣ ਵਾਲੇ ਤੇ ਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਹੋਰਡਿੰਗ ਵਿਵਾਦ ਵਧਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਹੋਰਡਿੰਗ ਬੋਰਡਿੰਗ ਲਾਉਣ ਸਮੇਂ ਰਾਜਾ ਵੜਿੰਗ ਸਮਰਥਕਾਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਵੀ ਅੱਜ ਬਾਘਾ ਪੁਰਾਣਾ ਤੋਂ ਆਗੂ ਕਮਲਜੀਤ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਉਸ ਨੌਜਵਾਨ ਦਾ ਹਾਲ ਚਾਲ ਪੁੱਛਣ ਲਈ ਗਏ।
ਪਿਛਲੀ ਖ਼ਬਰ ਸਾਬਕਾ ਅਕਾਲੀ ਕੌਂਸਲਰ ਹਰਪਾਲ ਸਿੰਘ ਵਿਰਦੀ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 37 ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ 2 ਦੇਸੀ ਰਿਵਾਲਵਰ ਅਤੇ 13 ਜ਼ਿੰਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।