28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸਮਾਗਮ ਦਾ ਬਾਈਕਾਟ ਕਰ ਸਮਾਗਮ ਛੱਡ ਕੇ ਬਾਹਰ ਆਏ ਆਜ਼ਾਦੀ ਘੁਲਾਟੀਏ

ਅਜੀਤ ਡੈਸਕ 28-01-2026
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਦੇਸ਼ ਦੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਣਾ ਸੀ ਪਰ ਪ੍ਰਸ਼ਾਸਨ ਵਲੋਂ ਇਸ ਵਾਰ ਲਕੀਰ ਤੋੜਦੇ ਹੋਏ ਮੁੱਖ ਮਹਿਮਾਨ ਦੇ ਆਉਣ ਤੋਂ ਪਹਿਲਾਂ ਹੀ ਡਿਪਟੀ ਕਮਿਸ਼ਨਰ ਵਲੋਂ ਸਨਮਾਨਿਤ ਕਰਨ ਦੀ ਕੋਸ਼ਿਸ਼ ਕੀਤੀ ਗਈ | ਜਦ ਕਿ ਕਾਇਦੇ ਮੁਤਾਬਿਕ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਜਾਂਦਾ ਹੈ ਪਰ ਇਸ ਵਾਰ ਪ੍ਰਥਾ ਤੋਂ ਉਲਟ ਹੋਣ ਦੇ ਕਾਰਨ ਇਸ ਗੱਲ ਦਾ ਰੋਸ ਜ਼ਾਹਿਰ ਕਰਦੇ ਹੋਏ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵਲੋਂ ਸਮਾਗਮ ਦਾ ਬਾਈਕਾਟ ਕਰਕੇ ਬਾਹਰ ਆ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੁਲਿਸ ਵਲੋਂ ਜਬਰੀ ਉਨ੍ਹਾਂ ਨੂੰ ਸਮਾਗਮ ਵਾਲੀ ਜਗ੍ਹਾ 'ਤੇ ਲਿਜਾਣ ਦੀ ਕੋਸ਼ਿਸ਼ ਕੀਤੀ ਗਈ | ਜਿਸ ਦੌਰਾਨ ਪੁਲਿਸ ਅਤੇ ਆਜ਼ਾਦੀ ਘੁਲਾਟੀਆਂ 'ਚ ਹੱਥੋਪਾਈ ਵੀ ਹੋਈ | ਇਸ ਮੌਕੇ ਆਜ਼ਾਦੀ ਘੁਲਾਟੀਆ ਜਥੇਬੰਦੀ ਦੇ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਉਹ ਵਾਰ ਵਾਰ ਆਪਣੀਆਂ ਮੰਗਾਂ ਦੇ ਸਬੰਧ 'ਚ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦੀ ਮੰਗ ਰੱਖ ਰਹੇ ਹਨ ਪਰ ਜਥੇਬੰਦੀ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ | ਅੱਜ ਪ੍ਰਸ਼ਾਸਨ ਵਲੋਂ ਤਾਂ ਹੱਦ ਕੀਤੀ ਗਈ ਜਦੋਂ ਮੁੱਖ ਮਹਿਮਾਨ ਦੇ ਆਉਣ ਤੋਂ ਪਹਿਲਾਂ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਸਨਮਾਨਿਤ ਕਰਨ ਦੀ ਕੋਸ਼ਿਸ ਕੀਤੀ ਗਈ ਜਿਸ ਦਾ ਵਿਰੋਧ ਕਰਦੇ ਹੋਏ ਉਹ ਸਮਾਗਮ ਦਾ ਬਾਈਕਾਟ ਕਰਦੇ ਹਨ | ਉਨ੍ਹਾਂ ਕਿਹਾ ਕਿ ਉਹ ਜਦੋਂ ਵਿਰੋਧ ਕਰ ਰਹੇ ਸਨ ਤਾਂ ਪੁਲਿਸ ਵਲੋਂ ਵੀ ਉਨ੍ਹਾਂ ਨਾਲ ਦੁਰਵਿਵਾਹਰ ਕੀਤਾ ਗਿਆ |
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਉਤਸ਼ਾਹਿਤ ਕਰਨਾ ਜ਼ਰੂਰੀ- ਧਾਲੀਵਾਲ <br/> ਅਗਲੀ ਖ਼ਬਰ 5 ਦਿਨ ਬੈਂਕਿੰਗ ਪ੍ਰਣਾਲੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਨੇ ਰੱਖੀ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।