19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਲੋਕ ਵਿਰੋਧੀ ਵਪਾਰ ਸਮਝੌਤਾ ਤੁਰੰਤ ਰੱਦ ਹੋਣਾ ਚਾਹੀਦਾ-ਦਰਸ਼ਨ ਸਿੰਘ ਢਿੱਲਵਾਂ

ਅਜੀਤ ਡੈਸਕ 14-02-2026
ਜੈਤੋ, 13 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਸਮਝੌਤੇ ਨਾਲ ਦੇਸ਼ ਦੇ ਹਰ ਵਿਅਕਤੀ ਵਿਚ ਕੇਂਦਰ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਸਰਕਾਰ ਨੇ ਮਜ਼ਦੂਰਾਂ ਤੇ ਕਿਸਾਨਾਂ ਦੇ ਭਵਿੱਖ ਨਾਲ ਸੰਬੰਧਿਤ ਫ਼ੈਸਲੇ ਲੈਣ ਮੌਕੇ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਹੀ ਨਹੀਂ ਗਿਆ | ਜਿਸ ਕਰਕੇ ਦੇਸ਼ ਦੇ ਲੋਕ ਮੋਦੀ ਸਰਕਾਰ ਦੇ ਵਪਾਰਕ ਸੌਦਿਆਂ ਤੇ 'ਮਨਰੇਗਾ ਖੋਹਣ' ਦਾ ਸਖ਼ਤ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਵਲੋਂ ਕੇਂਦਰ ਸਰਕਾਰ ਦੀਆਂ 'ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ, ਰਾਸ਼ਟਰ ਵਿਰੋਧੀ, ਕਾਰਪੋਰੇਟ ਪੱਖੀ ਨੀਤੀਆਂ' ਦੇ ਵਿਰੋਧ 'ਚ ਬੀਤੇ ਕੱਲ੍ਹ ਦੇਸ਼ ਭਰ ਸਖ਼ਤ ਵਿਰੋਧ ਕੀਤਾ ਜਾ ਚੁੱਕਿਆ ਹੈ | ਇਸ ਕਰਕੇ ਇਹ ਸਮਝੌਤਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ | ਸੀਨੀਅਰ ਕਾਂਗਰਸੀ ਆਗੂ ਮੇਹਰ ਸਿੰਘ ਕਰੀਰਵਾਲੀ, ਸਾਬਕਾ ਸਰਪੰਚ ਭਗਵੰਤ ਸਿੰਘ ਚੈਨਾ ਤੇ ਅਵਤਾਰ ਸਿੰਘ ਚੈਨਾ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਲੋਕ ਵਿਰੋਧੀ ਦੇ ਕਾਰਨ ਲੱਖਾਂ ਮਿਹਨਤੀ ਕਿਸਾਨਾਂ, ਮਜ਼ਦੂਰਾਂ ਅਤੇ ਮਜ਼ਦੂਰਾਂ ਦੇ ਭਵਿੱਖ ਨੂੰ ਗਿਰਵੀ ਰੱਖ ਦਿੱਤਾ ਹੈ | ਇਸ ਦਾ ਸਭ ਤੋਂ ਵੱਡਾ ਵਿਰੋਧ ਸਾਡੇ ਮਜ਼ਦੂਰਾਂ, ਛੋਟੇ ਕਾਰੋਬਾਰਾਂ ਤੇ ਆਮ ਲੋਕਾਂ ਵਲੋਂ ਨਿਰੰਤਰ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਪਾਰ ਸਮਝੌਤੇ ਤੁਰੰਤ ਰੱਦ ਕਰੇ | ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਵਾਇਸ ਚੇਅਰਮੈਨ ਜਗਦੀਸ਼ ਘਣੀਆ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਗੁਰਤੇਜ ਸਿੰਘ ਸਿੱਧੂ ਦਬੜ੍ਹੀਖਾਨਾ, ਲਾਭ ਸਿੰਘ ਸਿੱਧੂ ਅਜਿੱਤਗਿੱਲ ਤੇ ਸੱਤਾ ਭਾਊ ਕਾਸਮ ਭੱਟੀ ਆਦਿ ਪਾਰਟੀ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ <br/> ਅਗਲੀ ਖ਼ਬਰ ਗੁਰੂ ਨਾਨਕਪੁਰਾ ਵਿਖੇ ਕੋਈ ਵੀ ਫਰਜ਼ੀ ਵਿਆਹ ਨਹੀਂ ਹੋਇਆ ਤੇ ਨਾ ਹੀ ਬੇਅਦਬੀ ਹੋਈ ਹੈ-ਏ.ਸੀ.ਪੀ. ਪ੍ਰਵੇਸ਼ ਚੋਪੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।