ਫ਼ਰੀਦਕੋਟ, 13 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ.) ਫ਼ਰੀਦਕੋਟ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਫ਼ਰੀਦਕੋਟ ਦੀ ਇਤਿਹਾਸਕ ਇਮਾਰਤ ਘੰਟਾ ਘਰ 'ਚ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਤਿਆਰ ਕੀਤੀ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਬਣਾਈ ਗਈ ਹੈ | ਇਸ ਲਾਇਬ੍ਰੇਰੀ ਦਾ ਰਸਮੀ ਉਦਘਾਟਨ 14 ਫ਼ਰਵਰੀ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ | ਸੁਸਾਇਟੀ ਦੇ ਪ੍ਰਧਾਨ ਪਿ੍ੰ. ਸੁਰੇਸ਼ ਕੁਮਾਰ, ਪ੍ਰੋਜੈਕਟ ਚੇਅਰਮੈਨ ਜਸਵਿੰਦਰ ਸਿੰਘ ਕੈਂਥ ਅਤੇ ਕੋ ਪ੍ਰਾਜੈਕਟ ਚੇਅਰਮੈਨ ਰਾਜੇਸ਼ ਸੁਖੀਜਾ ਨੇ ਦੱਸਿਆ ਕਿ ਲਾਇਬ੍ਰੇਰੀ ਦਾ ਉਦਘਾਟਨ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਹਲਕਾ ਫ਼ਰੀਦਕੋਟ ਕਰਨਗੇ | ਪ੍ਰਧਾਨਗੀ ਨਰਿੰਦਰ ਸਿੰਘ (ਨਿੰਦਾ) ਪ੍ਰਧਾਨ ਨਗਰ ਕੌਂਸਲ ਫ਼ਰੀਦਕੋਟ ਕਰਨਗੇ | ਅਮਨਦੀਪ ਸਿੰਘ (ਬਾਬਾ) ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਇਸ ਲਾਇਬ੍ਰੇਰੀ 'ਚ ਕਿਤਾਬਾਂ, ਰਸਾਲੇ ਤੇ ਰੋਜ਼ਾਨਾ ਪੜ੍ਹਨ ਵਾਲੇ ਅਖ਼ਬਾਰ ਪੜ੍ਹਨ ਨੂੰ ਮਿਲਣਗੇ ਅਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |