19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਅਧਿਆਪਕਾ ਵਲੋਂ ਨਸ਼ੀਲੀਆਂ ਗੋਲੀਆਂ ਖਾਣ ਸੰਬੰਧੀ ਪੁਲਿਸ ਕਰ ਰਹੀ ਜਾਂਚ-ਐੱਸ. ਐੱਚ. ਓ.

ਅਜੀਤ ਡੈਸਕ 14-02-2026
ਮਲੋਟ, 13 ਫ਼ਰਵਰੀ (ਅਜਮੇਰ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਬੀਬੀ ਸੁਰਿੰਦਰ ਕੌਰ ਬਾਦਲ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਈਨਾਖੇੜਾ ਵਿਖੇ ਪੰਜਾਬੀ ਲੈਕਚਰਾਰ ਸੰਦੀਪ ਕੌਰ ਪਤਨੀ ਸ਼ਵਿੰਦਰ ਸਿੰਘ ਵਲੋਂ ਨਸ਼ੀਲੀਆਂ ਗੋਲੀਆਂ ਖਾਣ ਦੇ ਸੰਬੰਧ 'ਚ ਥਾਣਾ ਸਦਰ ਦੀ ਐੱਸ. ਐੱਚ. ਓ. ਕਰਮਜੀਤ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਸੰਦੀਪ ਕੌਰ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਪਿ੍ੰਸੀਪਲ ਜਗਜੀਤ ਕੌਰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ ਉਨ੍ਹਾਂ ਨੂੰ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਕਰਦੀ ਹੈ ਅਤੇ ਕੰਮ 'ਚ ਟੋਕਾ-ਟੁਕਾਈ ਕਰਨ ਕਰਕੇ ਉਨ੍ਹਾਂ ਨੇ ਨੀਂਦ ਦੀਆਂ ਗੋਲੀਆਂ ਖਾ ਲਈਆਂ ਸਨ | ਇਸ ਸੰਬੰਧੀ ਪੁਲਿਸ ਬਹੁਤ ਹੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ | ਐੱਸ. ਐੱਚ. ਓ. ਕਰਮਜੀਤ ਕੌਰ ਨੇ ਕਿਹਾ ਕਿ ਜਿੱਥੋਂ ਤੱਕ ਸਕੂਲ ਵਿਚੋਂ ਪੜਤਾਲ ਕਰਨ ਉਪਰੰਤ ਇਹ ਗੱਲ ਸਾਹਮਣੇ ਆਈ ਹੈ ਕਿ ਸਕੂਲ ਦੇ ਅਧਿਆਪਕਾਂ ਨੇ ਇਸ ਗੱਲ ਨੂੰ ਝੁਠਲਾਇਆ ਹੈ ਕਿ ਗੋਲੀਆਂ ਖਾਣ ਵਾਲੀ ਘਟਨਾ ਸਕੂਲ 'ਚ ਹੋਈ ਹੈ | ਇਸ ਸਾਰੀ ਕਹਾਣੀ ਨੂੰ ਸਹੀ ਨਾ ਮੰਨਦਿਆਂ ਐੱਸ. ਐੱਚ. ਓ. ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਸੰਦੀਪ ਕੌਰ ਵਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਪਿ੍ੰਸੀਪਲ ਨੇ ਹੀ ਗੋਲੀਆਂ ਦਿੱਤੀਆਂ, ਤਾਂ ਅਜਿਹਾ ਨਹੀਂ ਹੁੰਦਾ ਕਿ ਸਕੂਲ ਵਿਚ ਹੀ ਨਸ਼ੀਲੀਆਂ ਗੋਲੀਆਂ ਰੱਖੀਆਂ ਜਾ ਸਕਣ | ਇਸ ਕਰਕੇ ਇਸ ਮਾਮਲੇ ਦੀ ਪੁਲਿਸ ਵਲੋਂ ਪੜਤਾਲ ਕਰਕੇ ਹੀ ਪਰਚਾ ਦਰਜ ਕਰਨ ਸੰਬੰਧੀ ਫ਼ੈਸਲਾ ਲਿਆ ਜਾਵੇਗਾ |
ਪਿਛਲੀ ਖ਼ਬਰ ਮਲੋਟ ਵਿਖੇ ਫ਼ੋਟੋਗ੍ਰਾਫ਼ਰ ਦੀ ਦੁਕਾਨ ਤੋਂ ਦਿਨ-ਦਿਹਾੜੇ ਹਥਿਆਰਾਂ ਦੀ ਨੋਕ 'ਤੇ ਲੁੱਟ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਦਾ ਉਦਘਾਟਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।