19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੁਲਿਸ ਵਲੋਂ ਡਾਗ ਸਕਾਡ ਦੀ ਮਦਦ ਨਾਲ ਜਨਤਕ ਥਾਵਾਂ 'ਤੇ ਕੀਤੀ ਚੈਕਿੰਗ

ਅਜੀਤ ਡੈਸਕ 14-02-2026
ਫ਼ਰੀਦਕੋਟ, 13 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਆਪ੍ਰੇਸ਼ਨ ਪ੍ਰਹਾਰ ਪਾਰਟ-2 ਸਮਾਪਤ ਹੋ ਚੁੱਕਾ ਹੈ, ਪਰ ਇਸ ਦੇ ਬਾਵਜੂਦ ਪੁਲਿਸ ਕਿਸੇ ਵੀ ਕਿਸਮ ਦੀ ਢਿੱਲ ਵਰਤਣਾ ਨਹੀਂ ਚਾਹੁੰਦੀ | ਜਿਸ ਦੇ ਚੱਲਦੇ ਅੱਜ ਮੁੜ ਤੋਂ ਸ਼ਹਿਰ ਦੇ ਜਨਤਕ ਥਾਵਾਂ 'ਤੇ ਪੁਲਿਸ ਵਲੋਂ ਚੈਕਿੰਗ ਕੀਤੀ ਗਈ | ਜਿੱਥੇ ਵੱਖ-ਵੱਖ ਹੋਟਲਾਂ ਢਾਬਿਆਂ ਤੇ ਰੈਸਟੋਰੈਂਟਾਂ ਤੋਂ ਇਲਾਵਾ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ ਡਾਗ ਸਕਾਡ ਦੀ ਵੀ ਮਦਦ ਲਈ ਗਈ ¢ਐਸ. ਪੀ. ਰਮਨਦੀਪ ਸਿੰਘ ਵਲੋਂ ਸਰਚ ਅਭਿਆਨ ਦੀ ਅਗਵਾਈ ਕੀਤੀ ਗਈ, ਜਿਨ੍ਹਾਂ ਦੀ ਅਗਵਾਈ 'ਚ ਵੱਡੇ ਪੁਲਿਸ ਬਲ ਨਾਲ ਚੈਕਿੰਗ ਅਭਿਆਨ ਚਲਾਇਆ | ਉਨ੍ਹਾਂ ਦੱਸਿਆ ਕਿ ਪੁਲਿਸ ਦੀ ਹਰ ਵੇਲੇ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਬਣੀ ਰਹਿੰਦੀ ਹੈ ਅਤੇ ਕਿਸੇ ਵੀ ਅਣਸੁਖਵੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਪੁਲਿਸ ਉਨ੍ਹਾਂ ਦੀ ਪੈੜ ਦੱਬ ਲੈਂਦੀ ਹੈ ਤਾਂ ਜੋ ਸ਼ਹਿਰ 'ਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ | ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਪੁਲਿਸ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗੀ |
ਪਿਛਲੀ ਖ਼ਬਰ ਪੁਲਿਸ ਵਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਮਲੋਟ ਵਿਖੇ ਫ਼ੋਟੋਗ੍ਰਾਫ਼ਰ ਦੀ ਦੁਕਾਨ ਤੋਂ ਦਿਨ-ਦਿਹਾੜੇ ਹਥਿਆਰਾਂ ਦੀ ਨੋਕ 'ਤੇ ਲੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।