19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨਸ਼ਿਆਂ ਦੇ ਖ਼ਾਤਮੇ ਲਈ ਲੋਕ ਲਹਿਰ ਬਣਾਉਣ ਦੀ ਲੋੜ-ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ <br/>

ਅਜੀਤ ਡੈਸਕ 14-02-2026
ਫ਼ਰੀਦਕੋਟ, 13 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਫੇਸ-2 ਤਹਿਤ ਅਸ਼ੋਕ ਚੱਕਰ ਹਾਲ ਡੀ. ਸੀ. ਦਫ਼ਤਰ ਫ਼ਰੀਦਕੋਟ ਵਿਖ਼ੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ | ਜਿਸ 'ਚ ਨਸ਼ਾ ਮੁਕਤੀ ਮੋਰਚਾ ਮਾਲਵਾ ਸੈਂਟਰਲ ਜ਼ੋਨ ਦੇ ਕੋਆਰਡੀਨੇਟਰ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਕੋਆਰਡੀਨੇਟਰ ਗੁਰਭੇਜ ਸਿੰਘ ਬਰਾੜ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕੌਰ, ਐਸ. ਐਸ. ਪੀ. ਫ਼ਰੀਦਕੋਟ ਡਾ. ਪ੍ਰਗਿਆ ਜੈਨ, ਐਸ. ਡੀ. ਐਮ. ਫ਼ਰੀਦਕੋਟ-ਕੋਟਕਪੂਰਾ ਤੇ ਜੈਤੋ ਤੋਂ ਇਲਾਵਾ ਜ਼ਿਲ੍ਹੇ ਦੇ ਐਸ. ਪੀ. ਤੇ ਡੀ. ਐਸ. ਪੀ., ਉੱਤਮ ਸਿੰਘ ਡੋਡ ਹਲਕਾ ਫ਼ਰੀਦਕੋਟ ਕੋਆਰਡੀਨੇਟਰ ਐਨ. ਐਮ. ਐਮ., ਸੁਖਦੀਪ ਸਿੰਘ ਹਲਕਾ ਕੋਟਕਪੂਰਾ ਕੋਆਰਡੀਨੇਟਰ ਐਨ. ਐਮ. ਐਮ., ਨਰਿੰਦਰ ਸਿੰਘ ਐਮ. ਸੀ. ਹਲਕਾ ਜੈਤੋ ਕੋਆਰਡੀਨੇਟਰ ਐਨ. ਐਮ. ਐਮ. ਤੇ ਜ਼ਿਲ੍ਹੇ ਦੇ ਬਲਾਕ ਕੋਆਰਡੀਨੇਟਰ ਸ਼ਾਮਿਲ ਹੋਏ | ਮੀਟਿੰਗ 'ਚ ਪਿਛਲੇ ਕੀਤੇ ਕੰਮਾਂ ਦੀ ਸਮਿਖਿਆ ਕੀਤੀ ਗਈ ਅਤੇ ਆਉਣ ਵਾਲੀ 16 ਫ਼ਰਵਰੀ ਨੂੰ ਪਿੰਡ ਕਿੱਲੀ ਚਹਿਲ ਮੋਗਾ ਵਿਖੇ ਹੋਣ ਜਾ ਰਹੀ ਵੀ. ਡੀ. ਸੀ. ਤੇ ਡਬਲਿਊ ਡੀ. ਸੀ. (ਪਿੰਡਾਂ ਦੇ ਪਹਿਰੇਦਾਰ) ਦੀ ਮੇਘਾ ਮੀਟਿੰਗ ਬਾਰੇ ਤਿਆਰੀਆਂ ਦਾ ਜਾਇਜ਼ਾ ਲਿਆ | ਚੇਅਰਮੈਨ ਧਾਲੀਵਾਲ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਪੂਰੀ ਤਨਦੇਹੀ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 'ਚ ਭੂਮਿਕਾ ਨਿਭਾਈ ਜਾ ਰਹੀ ਹੈ | ਪੁਲਿਸ ਪ੍ਰਸ਼ਾਸਨ ਵੀ ਬਹੁਤ ਸਹਿਯੋਗ ਦੇ ਰਿਹਾ ਹੈ, ਲੋੜ ਹੈ ਕਿ ਹੁਣ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ |

ਪਿਛਲੀ ਖ਼ਬਰ ਵਿਧਾਇਕ ਸੇਖੋਂ ਨੇ ਤਿੰਨ ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ਅਗਲੀ ਖ਼ਬਰ ਪੁਲਿਸ ਵਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।