ਸਾਦਿਕ, 13 ਫ਼ਰਵਰੀ (ਆਰ. ਐਸ. ਧੁੰਨਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਵੱਲ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ, ਦੇ ਤਹਿਤ ਪੰਜਾਬ ਅੰਦਰ ਧੜਾਧੜ ਵਿਕਾਸ ਦੇ ਕਾਰਜ ਚਲਾਏ ਜਾ ਰਹੇ ਹਨ ਤਾਂ ਜੋ ਪੰਜਾਬ ਵਿਕਾਸ ਪੱਖੋਂ ਪੰਜਾਬ ਪਹਿਲੇ ਸਥਾਨ 'ਤੇ ਆ ਸਕੇ ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਸਰਕਾਰ ਦਾ ਮੁੱਖ ਟੀਚਾ ਹੈ | ਇਹ ਪ੍ਰਗਟਾਵਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਪਿੰਡ ਸਾਦਿਕ ਤੋਂ ਫ਼ਿਰੋਜ਼ਪੁਰ ਵਾਲੀ ਸੜਕ ਨੂੰ ਮਿਲਾਉਣ ਵਾਲੀ ਸੜਕ (ਬਾਈਪਾਸ) ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਸਮੇਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਸਾਦਿਕ ਇਲਾਕੇ ਦੀਆਂ ਤਿੰਨ ਸੜਕਾਂ ਗੁਰਦੁਆਰਾ ਬਾਉਲੀ ਸਾਹਿਬ ਤੋਂ ਪਿੰਡ ਸ਼ੇਰ ਸਿੰਘ ਵਾਲਾ, ਬਾਈਪਾਸ ਸਾਦਿਕ ਅਤੇ ਡੋਡ ਤੋਂ ਮੁਮਾਰਾ ਤੱਕ ਬਣਨ ਵਾਲੀ ਸੜਕਾਂ ਦੀ ਨਵ ਉਸਾਰੀ ਤੇ ਕਰੀਬ ਤਿੰਨ ਕਰੋੜ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ ਇਨ੍ਹਾਂ ਕੰਮਾਂ ਦੇ ਟੈਂਡਰ ਵੀ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾ ਸੜਕਾਂ ਦੇ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿਚ ਬਹੁਤ ਸਹੂਲਤ ਮਿਲੇਗੀ | ਇਕ ਸਵਾਲ ਦੇ ਜਵਾਬ 'ਚ ਉਨ੍ਹਾ ਕਿਹਾ ਕਿ ਸਾਦਿਕ ਵਿਖੇ ਜੋ ਬਾਈਪਾਸ ਬਣਨਾ ਹੈ, ਦੇ ਬਾਰੇ 'ਚ ਇਸ ਨੂੰ ਉੱਚਾ ਕਰਕੇ ਬਣਾਉਣ ਸੰਬੰਧੀ ਵਿਚਾਰ ਕੀਤਾ ਜਾਵੇਗਾ ਕਿਉਂਕਿ ਇਸ ਦੇ ਵੀ ਟੈਂਡਰ ਲੱਗ ਚੁੱਕੇ ਹਨ, ਪਰ ਇਸ ਗੱਲ ਦਾ ਖਿਆਲ ਰੱਖਿਆ ਜਾਵੇਗਾ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਅਤੇ ਇੱਥੇ ਪਾਣੀ ਵੀ ਨਾ ਖੜ੍ਹੇ | ਇਸ ਖੁਸ਼ੀ 'ਚ ਲੱਡੂ ਵੀ ਵੰਡੇ ਗਏ | ਇਸ ਮੌਕੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ, ਸਰਪੰਚ ਦੀਸ਼ਾ ਸਿੰਘ ਸਾਦਿਕ, ਸਰਪੰਚ ਜੈਦੀਪ ਸਿੰਘ ਬਰਾੜ ਘੁੱਦੂਵਾਲਾ, ਬਾਬਾ ਜਸਪਾਲ ਸਿੰਘ, ਪੰਚ ਓਮ ਪ੍ਰਕਾਸ਼ ਗੋਰਾ, ਪੰਚ ਸੁਖਮੰਦਰ ਸਿੰਘ, ਅਮਰਜੀਤ ਸਿੰਘ ਪਰਮਾਰ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਜਸਵਿੰਦਰ ਸਿੰਘ, ਪ੍ਰਗਟ ਸਿੰਘ ਸੰਧੂ, ਜਗਨਾਮ ਸਿੰਘ ਅਤੇ ਗੁਰਜੀਤ ਸਿੰਘ ਆਦਿ ਵੀ ਹਾਜ਼ਰ ਸਨ |