18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਾਈਬਰ ਕ੍ਰਾਈਮ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅਜੀਤ ਡੈਸਕ 14-02-2026
ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐੱਨ.ਐੱਸ.ਐੱਸ ਯੂਨਿਟ ਦੁਆਰਾ ਪਿ੍ੰਸੀਪਲ ਮੰਜੂ ਕਪੂਰ ਦੀ ਅਗਵਾਈ ਹੇਠ ਸਾਈਬਰ ਕ੍ਰਾਈਮ ਅਵੇਅਰਨੈੱਸ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸਾਂਝ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਕੌਰ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਸਾਇਬਰ ਧੋਖੇਧੜੀਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਨਿੱਜੀ, ਬੈਂਕ ਖਾਤੇ ਤੇ ਓ.ਟੀ.ਪੀ. ਜਾਂ ਕਿਸੇ ਵੀ ਤਰ੍ਹਾਂ ਦੇ ਪਾਸਵਰਡ ਦੀ ਜਾਣਕਾਰੀ ਗੁਪਤ ਰੱਖਣ ਲਈ ਕਿਹਾ ਅਤੇ ਜੇਕਰ ਕੋਈ ਵਿਅਕਤੀ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਪੁਲਿਸ ਨਾਲ ਸੰਪਰਕ ਕਰਨਾ ਚਾਹੀਦਾ ਹੈ | ਪਿ੍ੰਸੀਪਲ ਮੰਜੂ ਕਪੂਰ ਨੇ ਵਿਦਿਆਰਥੀਆਂ ਨੂੰ ਮੋਬਾਇਲ ਦੀ ਵਰਤੋਂ ਸੰਜਮ ਨਾਲ ਕਰਨ ਲਈ ਕਿਹਾ, ਤਾਂ ਜੋ ਸਾਈਬਰ ਨਾਲ ਸੰਬੰਧਿਤ ਹੋ ਰਹੇ ਨੁਕਸਾਨ ਤੋਂ ਬਚਿਆ ਜਾ ਸਕੇ | ਪ੍ਰੋਗਰਾਮ ਦੇ ਅਖ਼ੀਰ ਵਿਚ ਉਨ੍ਹਾਂ ਦੁਆਰਾ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐੱਨ.ਐੱਸ.ਐੱਸ. ਇੰਚਾਰਜ ਪ੍ਰੋ. ਕੰਵਰਜੀਤ ਸਿੰਘ ਬਰਾੜ, ਪ੍ਰੋ. ਹਰਮੀਤ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਜਸਕਰਨ ਸਿੰਘ, ਸ਼ਮਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੋਡਕਾਸਟ ਕਰਵਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਪਾਵਨ ਸਰੂਪਾਂ ਦੀ ਮਰਯਾਦਾ ਬਹਾਲੀ ਅਤੇ ਛਪਾਈ ਵਿਚ ਗ਼ਲਤੀਆਂ ਸੰਬੰਧੀ ਜਥੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।