18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਾਊਾਟ ਲਿਟਰਾ ਜ਼ੀ ਸਕੂਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੋਡਕਾਸਟ ਕਰਵਾਇਆ <br/>

ਅਜੀਤ ਡੈਸਕ 14-02-2026
ਫ਼ਰੀਦਕੋਟ, 13 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਨੇ ਇਕ ਵਿਸ਼ੇਸ਼ ਪੋਡਕਾਸਟ ਪ੍ਰੋਗਰਾਮ ਸਕੂਲ 'ਚ ਕਰਵਾਇਆ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਮਹਿਲਾ ਸਸ਼ਕਤੀਕਰਨ, ਸਿੱਖਿਆ ਦੀ ਮਹੱਤਤਾ ਅਤੇ ਸਮਾਜ ਵਿਚ ਔਰਤਾਂ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਪ੍ਰੋਗਰਾਮ 'ਚ ਨਵਨੂਰ, ਦਿਸ਼ਾ, ਅੰਜਲੀ, ਜਸ਼ਨਜੋਤ, ਗੁਰਵੀਰ, ਵਿਕਰਮ, ਪਾਰਵ ਨੇ ਮੁੱਖ ਭੂਮਿਕਾਵਾਂ ਨਿਭਾਈਆਂ | ਸਮਾਗਮ ਵਿਚ ਡਿਪਟੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇਮਰੀ), ਅੰਜਨਾ ਕੌਸ਼ਲ ਮੁੱਖ ਮਹਿਮਾਨ ਸਨ | ਸਮਾਰਟ ਸਕੂਲ ਕੋਆਰਡੀਨੇਟਰ ਗੁਰਬਿੰਦਰ ਸਿੰਘ ਢਿੱਲੋਂ ਨੇ ਵੀ ਇਸ ਮੌਕੇ 'ਤੇ ਸ਼ਿਰਕਤ ਕੀਤੀ | ਸਿੱਖਿਆ ਅਧਿਕਾਰੀ ਅੰਜਨਾ ਕੌਸ਼ਲ ਨੇ ਕਿਹਾ ਕਿ ਔਰਤਾਂ ਦੀ ਸਿੱਖਿਆ ਅਤੇ ਸਵੈ-ਨਿਰਭਰਤਾ ਸਮਾਜ ਵਿਚ ਸੱਚੀ ਤਰੱਕੀ ਦੀ ਨੀਂਹ ਹਨ | ਗੁਰਬਿੰਦਰ ਸਿੰਘ ਢਿੱਲੋਂ ਨੇ ਡਿਜੀਟਲ ਸਿੱਖਿਆ ਅਤੇ ਆਧੁਨਿਕ ਤਕਨਾਲੋਜੀ ਰਾਹੀਂ ਕੁੜੀਆਂ ਨੂੰ ਸਸ਼ਕਤ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨਲਾਲ ਗੁਲਾਟੀ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਿਹਾ ਹੈ | ਸਕੂਲ ਪਿ੍ੰਸੀਪਲ ਰਜਨੀ ਠਾਕੁਰ ਨੇ ਪ੍ਰੋਗਰਾਮ ਦੇ ਸਫ਼ਲ ਲਈ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਇਸ ਪੋਡਕਾਸਟ ਵਿਚ ਸੋਨੀਆ ਸ਼ਰਮਾ ਨੇ ਮੁੱਖ ਭੂਮਿਕਾ ਨਿਭਾਈ |

ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਾਈਬਰ ਕ੍ਰਾਈਮ ਵਿਸ਼ੇ 'ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।