ਸਾਦਿਕ, 13 ਫ਼ਰਵਰੀ (ਆਰ. ਐਸ. ਧੁੰਨਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਚਾਕੀ ਕਲਾਂ ਵਿਖੇ ਬੱਚਿਆਂ ਨੂੰ ਨਸ਼ਿਆਂ ਤੇ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਕੀਤਾ | ਡਾ. ਅਰਸ਼ਦੀਪ ਸਿੰਘ ਬਰਾੜ ਨੇ ਬੱਚਿਆਂ ਨੂੰ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਤੇ ਹੋਰ ਸਿਹਤ ਸਹੂਲਤਾਂ ਸੰਬੰਧੀ ਸਰਕਾਰ ਵਲੋਂ ਸਿੱਖਿਆ ਸੰਸਥਾਵਾਂ ਨੂੰ ਤੰਬਾਕੂ ਮੁਕਤ ਐਲਾਨਣ ਲਈ ਚਲਾਈ ਤੰਬਾਕੂ ਵਿਰੋਧੀ ਮੁਹਿੰਮ ਤੇ ਕੋਟਪਾ ਐਕਟ ਤੋਂ ਜਾਣੂ ਕਰਵਾਇਆ | ਰਜਿੰਦਰ ਕੁਮਾਰ ਬੀ. ਈ. ਈ. ਨੇ ਬਲਾਕ ਦੀਆਂ ਵਿੱਦਿਅਕ ਸੰਸਥਾਵਾਂ ਅਤੇ ਪਿੰਡਾਂ ਨੂੰ ਤੰਬਾਕੂਨੋਸ਼ੀ ਮੁਕਤ ਐਲਾਨਣ ਲਈ ਅਤੇ ਜਨਤਕ ਸਥਾਨਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਣ ਕੱਟਣ ਸੰਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਅਮਰਜੀਤ ਸਿੰਘ ਸਿਹਤ ਸੁਪਰਵਾਈਜ਼ਰ, ਜਗਤਾਰ ਸਿੰਘ ਸਿਹਤ ਵਰਕਰ, ਦੀਪਕ ਬਾਵਾ ਸੀ. ਐਚ. ਓ., ਜਸਮੀਤ ਕੌਰ ਏ. ਐਨ. ਐਮ., ਸਕੂਲ ਮੁਖੀ ਤਰਕੇਸ਼ਵਰ ਭਾਰਤੀ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |