18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੁਖਦੇਵ ਸਿੰਘ ਧਾਲੀਵਾਲ (ਭਾਣਾ) ਨੂੰ ਸ਼ਰਧਾਂਜਲੀਆਂ ਭੇਟ •ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਕੀਤਾ ਦੁੱਖ ਪ੍ਰਗਟ

ਅਜੀਤ ਡੈਸਕ 14-02-2026
ਫ਼ਰੀਦਕੋਟ, 13 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਡਾ. ਜਸਪ੍ਰੀਤ ਸਿੰਘ ਧਾਲੀਵਾਲ ਭੂਮੀ ਰੱਖਿਆ ਅਫ਼ਸਰ ਫ਼ਰੀਦਕੋਟ ਦੇ ਪਿਤਾ ਸੁਖਦੇਵ ਸਿੰਘ ਧਾਲੀਵਾਲ (ਭਾਣਾ) ਪਿ੍ੰਸੀਪਲ ਪਿਟਮੈਨ ਕਮਰਸ਼ੀਅਲ ਕਾਲਜ ਫ਼ਰੀਦਕੋਟ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਗਰੀਨ ਐਵੇਨਿਊ ਫ਼ਰੀਦਕੋਟ ਵਿਖੇ ਹੋਈ | ਇਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਨੇ ਸ. ਭਾਣਾ ਨੂੰ ਆਪਣੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਤੋਂ ਪਹਿਲਾਂ ਰਾਗੀ ਜਥੇ ਨੇ ਕੀਰਤਨ ਕੀਤਾ | ਅੰਤਿਮ ਅਰਦਾਸ ਉਪਰੰਤ ਸਰਬਜੀਤ ਸਿੰਘ ਭਾਣਾ ਨੇ ਸਵ: ਸੁਖਦੇਵ ਸਿੰਘ ਭਾਣਾ ਦਾ ਜੀਵਨ ਵੇਰਵਾ ਆਈ ਸੰਗਤ ਨਾਲ ਸਾਂਝਾ ਕੀਤਾ | ਸ. ਭਾਣਾ ਦੇ ਅਕਾਲ ਚਲਾਣੇ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵੀ ਸ਼ੋਕ ਸੰਦੇਸ਼ 'ਚ ਦੁੱਖ ਪ੍ਰਗਟ ਕੀਤਾ | ਅੰਤਿਮ ਅਰਦਾਸ ਮੌਕੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਪਰਮਬੰਸ ਸਿੰਘ ਬੰਟੀ ਰੋਮਾਣਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਕੁਲਤਾਰ ਸਿੰਘ ਸਿੱਖਾਂ ਵਾਲਾ, ਕਰਮ ਸਿੰਘ ਧਾਲੀਵਾਲ, ਸੰਦੀਪ ਸਿੰਘ ਧਾਲੀਵਾਲ ਮੈਂਬਰ ਸੂਚਨਾ ਕਮਿਸ਼ਨ ਪੰਜਾਬ, ਗੁਰਮੀਤ ਸਿੰਘ ਐਮ. ਡੀ. ਬਾਬਾ ਫ਼ਰੀਦ ਸੰਸਥਾਵਾਂ ਦਿਉਣ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਯੂਥ ਅਕਾਲੀ ਆਗੂ ਕਰਨਬੀਰ ਸਿੰਘ ਸੰਧੂ, ਸ਼ਰਨਬੀਰ ਸਿੰਘ ਸੰਧੂ, ਇੰਜ. ਗੁਰਚਰਨ ਸਿੰਘ ਮਾਨ, ਸ਼ਿਵਰਾਜ ਸਿੰਘ ਬਰਾੜ, ਮੱਘਰ ਸਿੰਘ ਖ਼ਾਲਸਾ, ਪਿ੍ੰਸੀਪਲ ਗੁਰਦੀਪ ਸਿੰਘ ਢੁੱਡੀ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਤੋਂ ਇਲਾਵਾ ਦਿਉਲ ਅਤੇ ਸੇਖੋਂ ਪਰਿਵਾਰ ਯੂ. ਐਸ. ਏ. ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ |
ਪਿਛਲੀ ਖ਼ਬਰ ਆਈ. ਡੀ. ਬੀ. ਆਈ. ਬੈਂਕ ਵਲੋਂ ਸਰਕਾਰੀ ਸਕੂਲਾਂ ਨੂੰ ਸੀ. ਐਸ. ਆਰ. ਅਧੀਨ ਸਾਮਾਨ ਭੇਟ ਅਗਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।