18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਾਬਾ ਯੂਨੀਵਰਸਿਟੀ ਵਿਖੇ ਸਿਹਤ ਵਿਭਾਗ ਦੇ ਨਵ-ਨਿਯੁਕਤ ਨਰਸਿੰਗ ਸਟਾਫ਼ ਲਈ ਵਿਸ਼ੇਸ਼ ਸੈਸ਼ਨ ਕਰਵਾਇਆ

ਅਜੀਤ ਡੈਸਕ 14-02-2026
ਫ਼ਰੀਦਕੋਟ, 13 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦੇ ਨੈਸ਼ਨਲ ਐਮਰਜੈਂਸੀ ਲਾਈਫ ਸਪੋਰਟ ਸੈਂਟਰ ਵਿਖੇ ਸਿਹਤ ਵਿਭਾਗ ਦੇ ਨਵ-ਨਿਯੁਕਤ ਨਰਸਿੰਗ ਸਟਾਫ਼ ਲਈ ਚੱਲ ਰਹੇ 6 ਦਿਨਾਂ ਦੇ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਦੇ ਪੰਜਵੇਂ ਦਿਨ ਇਕ ਵਿਸ਼ੇਸ਼ ਸੈਸ਼ਨ ਕਰਵਾਇਆ | ਇਸ ਸੈਸ਼ਨ ਦਾ ਮੁੱਖ ਉਦੇਸ਼ ਸਿਹਤ ਵਿਭਾਗ ਦੇ ਨਵ-ਨਿਯੁਕਤ ਸਟਾਫ਼ ਨੂੰ ਨਵੀਂਆਂ ਨਰਸਿੰਗ ਸਕਿਲਾਂ, ਮਰੀਜ਼ ਸੰਭਾਲ ਅਤੇ ਆਧੁਨਿਕ ਤਕਨੀਕੀ ਗਿਆਨ ਨਾਲ ਹੋਰ ਮਜ਼ਬੂਤ ਕਰਨਾ ਸੀ, ਤਾਂ ਜੋ ਭਵਿੱਖ ਵਿਚ ਮਰੀਜ਼ਾਂ ਨੂੰ ਉੱਚ ਮਿਆਰੀ ਅਤੇ ਸੁਰੱਖਿਅਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ | ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ, ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਤੇ ਯੂਨੀਵਰਸਿਟੀ ਕਾਲਜ ਆਫ ਨਰਸਿੰਗ ਫ਼ਰੀਦਕੋਟ ਦੇ ਪਿ੍ੰਸੀਪਲ ਹਰਦੀਪ ਕੌਰ ਮੱਲ ਨੇ ਟ੍ਰੇਨਿੰਗ ਸੈਸ਼ਨ ਵਿਚ ਸ਼ਿਰਕਤ ਕਰਕੇ ਸਟਾਫ਼ ਦਾ ਹੌਂਸਲਾ ਵਧਾਇਆ | ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਕਿਹਾ ਕਿ ਸਿਹਤ ਖੇਤਰ ਵਿਚ ਨਰਸਿੰਗ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭੂਮਿਕਾ ਬਹੁਤ ਹੀ ਅਹਿਮ ਹੁੰਦੀ ਹੈ, ਕਿਉਂਕਿ ਇਹ ਸਟਾਫ਼ ਮਰੀਜ਼ ਦੇ ਸਭ ਤੋਂ ਨਜ਼ਦੀਕ ਰਹਿ ਕੇ ਉਸ ਦੀ ਸੰਭਾਲ ਕਰਦਾ ਹੈ | ਅਜਿਹੀ ਟ੍ਰੇਨਿੰਗ ਸਟਾਫ਼ ਨੂੰ ਪ੍ਰੈਕਟੀਕਲ ਤਜਰਬਾ ਪ੍ਰਦਾਨ ਕਰਦੀ ਹੈ ਤੇ ਹਸਪਤਾਲੀ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਕਰਦੀ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਵਲੋਂ ਜਲਦ ਹੀ ਡੂਅਲ ਡਿਗਰੀ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਸਿਹਤ ਸਟਾਫ਼ ਤੇ ਵਿਦਿਆਰਥੀਆਂ ਨੂੰ ਆਪਣੇ ਕਰੀਅਰ 'ਚ ਨਵੀਆਂ ਉਚਾਈਆਂ ਹਾਸਿਲ ਕਰਨ ਦੇ ਮੌਕੇ ਮਿਲਣਗੇ | ਇਸ ਦੌਰਾਨ ਸਿਹਤ ਵਿਭਾਗ ਵਿਚ ਨਵ-ਨਿਯੁਕਤ ਨਰਸਿੰਗ ਸਟਾਫ਼ ਵਲੋਂ ਟ੍ਰੇਨਿੰਗ ਬਾਰੇ ਆਪਣਾ ਫੀਡਬੈਕ ਵੀ ਸਾਂਝਾ ਕੀਤਾ ਗਿਆ | ਇਸ 6 ਦਿਨਾਂ ਦੇ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਦੇ ਪੰਜਵੇਂ ਦਿਨ ਡਾ. ਪ੍ਰੇਕਸ਼ਾ (ਪ੍ਰੋਫੈਸਰ) ਤੇ ਮਿਸਿਜ਼ ਜਸਪ੍ਰੀਤ ਕੌਰ (ਡੈਮੋਨਸਟ੍ਰੇਟਰ) ਵਲੋਂ ਆਕਸੀਜਨ ਥੈਰੇਪੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਮਨਪ੍ਰੀਤ ਕੌਰ (ਲੈਕਚਰਰ), ਗੁਰਬੀਰ ਕੌਰ (ਅਸਿਸਟੈਂਟ ਪ੍ਰੋਫੈਸਰ) ਤੇ ਸੰਦੀਪ ਕੌਰ (ਡੈਮੋਨਸਟ੍ਰੇਟਰ) ਵਲੋਂ ਬੇਸਿਕ ਲਾਈਫ ਸਪੋਰਟ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ | ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਟਾਫ਼ ਨੂੰ ਸਿਰਫ਼ ਡਿਊਟੀ ਤੱਕ ਸੀਮਿਤ ਨਹੀਂ ਰਹਿਣਾ ਚਾਹੀਦਾ, ਸਗੋਂ ਆਪਣੀਆਂ ਸਕਿੱਲਾਂ ਨੂੰ ਲਗਾਤਾਰ ਨਿਖਾਰ ਕੇ ਮਰੀਜ਼ਾਂ ਦੀ ਸੁਰੱਖਿਆ ਤੇ ਇਲਾਜ ਨੂੰ ਪਹਿਲ ਦੇਣੀ ਚਾਹੀਦੀ ਹੈ |
ਪਿਛਲੀ ਖ਼ਬਰ ਕਿਸਾਨ ਅਮਰਜੀਤ ਢਿੱਲੋਂ ਬਰਗਾੜੀ 'ਕਿਸਾਨ ਸਨਮਾਨ' ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਾਮਰਸ ਓਲੰਪਿਆਡ 'ਚ 33 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।