ਜੈਤੋ, 13 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀ: ਸੈਕੰ:) ਗੰਗਸਰ ਜੈਤੋ ਦੀ ਗੁਰਪ੍ਰੀਤ ਕੌਰ 12ਵੀਂ ਜਮਾਤ ਦੀ ਵਿਦਿਆਰਥਣ ਨੇ ਧਾਰਮਿਕ ਪ੍ਰੀਖਿਆ 'ਚੋਂ ਲੈਪਟਾਪ ਇਨਾਮ ਵਜੋਂ ਜਿੱਤਿਆ ਹੈ | ਸੰਸਥਾ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਸਾਰੇ ਸਕੂਲਾਂ ਵਿਚ ਲਿਖਤੀ ਤੇ ਨੌਵੇਂ ਪਾਤਿਸ਼ਾਹ ਦੇ ਸਲੋਕ ਯਾਦ ਕਰਨ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ ਸੀ | ਇਹ ਪ੍ਰੀਖਿਆ ਤਿੰਨ ਪੜਾਵਾਂ 'ਚ ਹੋਈ ਜਦ ਕਿ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕÏਰ ਨੇ ਤੀਸਰੇ ਪੜਾਅ ਵਿਚ ਦੂਜਾ ਸਥਾਨ ਹਾਸਿਲ ਕਰਕੇ ਇਨਾਮ ਵਜੋਂ ਲੈਪਟਾਪ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਰਾਜਵਿੰਦਰ ਕੌਰ ਵਲੋਂ ਸਮੂਹ ਸਟਾਫ਼ ਤੇ ਵਿਦਿਆਰਥਣ ਗੁਰਪ੍ਰੀਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਬਹੁਤ ਮੁਬਾਰਕਾਂ ਦਿੱਤੀਆਂ ਅਤੇ ਅਗਾਂਹ ਤੋਂ ਵੱਧ ਚੜ੍ਹਕੇ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜੋ ਵਿਦਿਆਰਥੀਆਂ ਨੂੰ ਦੁਨਿਆਵੀ ਪੜ੍ਹਾਈ ਦੇ ਨਾਲ ਨਾਲ ਨੈਤਿਕ ਪੱਧਰ 'ਤੇ ਵੀ ਮਜ਼ਬੂਤ ਕਰਦੀਆਂ ਹਨ | ਸੰਸਥਾ ਦੇ ਨੁਮਾਇੰਦੇ ਵਾਈ. ਸੀ. ਹਰਮੰਦਰ ਸਿੰਘ ਵਲੋਂ ਸਕੂਲ ਆ ਕੇ ਬੱਚੀ ਨੂੰ ਲੈਪਟਾਪ ਪ੍ਰਦਾਨ ਕੀਤਾ ਗਿਆ | ਸਕੂਲ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸੰਗੀਤ, ਗਤਕਾ, ਸਭਿਆਚਾਰ ਨਾਲ ਜੋੜਨ ਲਈ ਇਸ ਸਕੂਲ ਵਿਚ ਜ਼ਰੂਰ ਪਹੁੰਚੋ |