ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੀ.ਐੱਨ.ਐੱਫ਼. ਅਤੇ ਪਾਸਟਰ ਸਾਹਿਬਾਨ ਵਲੋਂ ਪਾ. ਰੋਬਿਨਸਨ ਜ਼ਿਲ੍ਹਾ ਪ੍ਰਧਾਨ ਅਤੇ ਪਾ. ਕਰਮਜੀਤ ਜੋਹਨਸਨ ਪ੍ਰਧਾਨ ਕਿ੍ਸਚੀਅਨ ਵੈੱਲਫ਼ੇਅਰ ਸੁਸਾਇਟੀ ਦੀ ਪ੍ਰਧਾਨਗੀ ਹੇਠ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਮਨਰੇਗਾ ਸਕੀਮ ਵਿਚ ਤਬਦੀਲੀ ਕਰਨ ਦੇ ਵਿਰੋਧ ਵਿਚ ਅਤੇ ਕਿ੍ਸਮਸ ਦੌਰਾਨ ਭਾਜਪਾ ਰਾਜਾਂ 'ਚ ਆਰ.ਐੱਸ.ਐੱਸ. ਤੇ ਬਜਰੰਗ ਦਲ ਦੇ ਵਰਕਰਾਂ ਵਲੋਂ ਕਈ ਥਾਈਾ ਦਹਿਸ਼ਤ ਮਚਾਉਣ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਸੰਬੰਧ ਵਿਚ ਰਾਸ਼ਟਰਪਤੀ ਦੇ ਨਾਂਅ 'ਤੇ ਡੀ.ਸੀ. ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਪਹੁੰਚ ਕੇ ਮੁੱਖ ਮੰਤਰੀ ਦੇ ਖੇਤਰੀ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਕਿ੍ਸਚੀਅਨ ਨੈਸ਼ਨਲ ਫ਼ਰੰਟ ਵਲੋਂ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਲਾਰੈਂਸ ਚੌਧਰੀ ਰਾਸ਼ਟਰੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ ਹੇਠ ਦਿੱਤੇ ਜਾ ਰਹੇ ਮੰਗ ਪੱਤਰਾਂ ਰਾਹੀਂ ਰਾਸ਼ਟਰਪਤੀ ਦੇ ਧਿਆਨ ਵਿਚ ਲਿਆ ਰਹੇ ਹਾਂ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਕੀਤੇ ਬੇਲੋੜੇ ਬਦਲਾਓ ਦਾ ਸਖ਼ਤ ਖੰਡਨ ਕੀਤਾ ਜਾਂਦਾ ਹੈ, ਕਿਉਂਕਿ ਇਹ ਤਬਦੀਲੀ ਗ਼ਰੀਬ ਤੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਲਈ ਘਾਤਕ ਹੈ | ਗੁਰਬਾਜ ਕੋਆਰਡੀਨੇਟਰ ਪੰਜਾਬ ਨੇ ਕਿ੍ਸਮਸ ਦੌਰਾਨ ਭਾਜਪਾ ਰਾਜਾਂ ਵਿਚ ਚਰਚਾਂ ਉੱਪਰ ਹੋਏ ਹਮਲਿਆਂ ਦੀ ਨਿਖੇਧੀ ਕਰਦਿਆਂ ਬਜਰੰਗ ਦਲ ਅਤੇ ਆਰ.ਐੱਸ.ਐੱਸ. 'ਤੇ ਹਿੰਸਾ ਭੜਕਾਉਣ ਦੇ ਦੋਸ਼ ਲਗਾਏ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਮੌਕੇ ਪਾਸਟਰ ਕਰਮਜੀਤ ਜਾਨਸਨ, ਪਾ. ਬਲਵਿੰਦਰ ਜੌਨ ਪ੍ਰਧਾਨ ਪਾਸਟਰ ਐਸੋਸੀਏਸ਼ਨ ਅਤੇ ਹੋਰ ਪਾਸਟਰ ਹਾਜ਼ਰ ਸਨ |