ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐੱਨ. ਐੱਸ. ਐੱਸ. ਯੂਨਿਟ ਦੁਆਰਾ ਪਿ੍ੰਸੀਪਲ ਸ੍ਰੀਮਤੀ ਮੰਜੂ ਕਪੂਰ ਦੀ ਅਗਵਾਈ ਤੇ ਵਾਈਸ ਪਿ੍ੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਦੇ ਯਤਨਾਂ ਸਦਕਾ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੀ ਆਗਾਜ਼ ਪਿ੍ੰਸੀਪਲ ਦੁਆਰਾ ਕਾਲਜ ਦੇ ਚੁਗਿਰਦੇ ਵਿਚ ਮੈਡੀਸਨ ਬੂਟਾ ਲਗਾ ਕੇ ਕੀਤਾ ਗਿਆ | ਉਨ੍ਹਾਂ ਸੰਬੋਧਨ ਕਰਦੇ ਹੋਏ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀ ਸਹਾਇਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ | ਕੈਂਪ ਦੇ ਪਹਿਲੇ ਦਿਨ ਬੇਕਰੀ ਨਾਲ ਸੰਬੰਧਿਤ ਵਰਕਸ਼ਾਪ ਲਗਾਈ ਗਈ, ਜਿਸ 'ਚ ਡਾ. ਰਿਤੂ ਗਰਗ ਦੁਆਰਾ ਕੇਕ, ਬਿਸਕੁਟ ਆਦਿ ਬਣਾ ਕੇ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ | ਇਸ ਮੌਕੇ ਐੱਨ. ਐੱਸ. ਐੱਸ. ਇੰਚਾਰਜ ਪ੍ਰੋ. ਕੰਵਰਜੀਤ ਸਿੰਘ ਬਰਾੜ, ਪ੍ਰੋ. ਹਰਮੀਤ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਜਸਕਰਨ ਸਿੰਘ, ਪ੍ਰੋ. ਜੋਬਨਜੀਤ ਸਿੰਘ, ਦੌਲਧ ਸਿੰਘ ਬਰਾੜ, ਸ਼ਮਿੰਦਰ ਸਿੰਘ ਮੜ੍ਹ ਤੇ ਐੱਨ. ਐੱਸ. ਐੱਸ. ਦੇ ਵਲੰਟੀਅਰ ਹਾਜ਼ਰ ਸਨ |