18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਗੁਰਜੋਤ ਕੌਰ ਨੇ ਰਾਜ ਪੱਧਰੀ ਗਣਿਤ ਮਾਡਲ ਮੇਕਿੰਗ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 14-02-2026
ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਰਾਜ ਪੱਧਰੀ ਗਣਿਤ ਮਾਡਲ ਮੇਕਿੰਗ ਐਂਡ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਹਰਾਜ ਦੀ ਵਿਦਿਆਰਥਣ ਗੁਰਜੋਤ ਕੌਰ (10ਵੀਂ ਕਲਾਸ) ਸਪੁੱਤਰੀ ਮੰਗਲ ਸਿੰਘ ਨੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਤੇ ਪੂਰੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕੀਤਾ | ਇਸ ਮੌਕੇ ਵਿਦਿਆਰਥਣ ਨੂੰ ਸਨਮਾਨਿਤ ਕਰਨ ਲਈ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਉਨ੍ਹਾਂ ਦੇ ਨਾਲ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਪਿੰਡ ਹਰਾਜ ਮੰਗਲ ਸਿੰਘ ਦੇ ਗ੍ਰਹਿ ਵਿਖੇ ਪਹੁੰਚੀ, ਜਿਸ ਵਿਚ ਰਵਿੰਦਰ ਕਟਾਰੀਆ, ਨੀਟਾ ਤੰਵਰ, ਅਖਿਲ ਭਾਰਤੀ, ਰਾਹੁਲ ਤੇਰ੍ਹੀਆ, ਰਾਹੁਲ ਬਜਾਜ, ਸਾਬਕਾ ਸਰਪੰਚ ਸ਼ਮਿੰਦਰ ਸਿੰਘ ਸ਼ਾਮਿਲ ਸਨ | ਇਸ ਮੌਕੇ ਪਿ੍ੰਸੀਪਲ ਸ੍ਰੀ ਸਾਗਰ, ਗਣਿਤ ਮਾਸਟਰ ਤੇਜਿੰਦਰ ਸਿੰਘ, ਇੰਚਾਰਜ ਜਗਤਾਰ ਸਿੰਘ, ਸਮੁੱਚੇ ਸਕੂਲ ਸਟਾਫ਼ ਅਤੇ ਪਿੰਡ ਹਰਾਜ ਦੇ ਸਰਪੰਚ ਲਛਮਣ ਸਿੰਘ, ਸਮੂਹ ਪੰਚਾਇਤ ਅਤੇ ਅਕਾਲੀ ਆਗੂ ਜਗਰੂਪ ਸਿੰਘ ਹਰਾਜ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸਕੂਲ (ਕੰਨਿਆ) ਰੁਪਾਣਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਬੂਟੇ ਲਗਾ ਕੇ ਐੱਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।