18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੀ.ਐੱਮ. ਸ੍ਰੀ ਸਰਕਾਰੀ ਸਕੂਲ (ਕੰਨਿਆ) ਰੁਪਾਣਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 14-02-2026
ਰੁਪਾਣਾ, 13 ਫ਼ਰਵਰੀ (ਜਗਜੀਤ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੁਪਾਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਦੇ ਸ਼ੁਰੂ ਵਿਚ ਪਿ੍ੰਸੀਪਲ ਮਨੋਜ ਕੁਮਾਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ਰਜਿੰਦਰ ਸੋਨੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥਣਾਂ ਨੂੰ ਜ਼ਿੰਦਗੀ ਵਿਚ ਸਖ਼ਤ ਮਿਹਨਤ ਕਰਕੇ ਕਾਮਯਾਬ ਹੋਣ ਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ | ਜਸਪਾਲ ਮੋਂਗਾ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵੀ ਵਿਦਿਆਰਥਣਾ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਸਮੂਹ ਅਧਿਆਪਕਾਂ ਨੂੰ ਹੋਰ ਵੀ ਇਮਾਨਦਾਰੀ ਤੇ ਤਨਦੇਹੀ ਨਾਲ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ | ਪਰਵੀਨ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਸਕੂਲ ਵਿਦਿਆਰਥਣਾਂ ਵਲੋਂ ਗਿੱਧਾ, ਬੋਲੀਆਂ, ਗੀਤ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ | 'ਯੁੱਧ ਨਸ਼ਿਆਂ ਵਿਰੁੱਧ' ਅਧੀਨ ਬੱਚਿਆਂ ਵਲੋਂ ਨਸ਼ਿਆਂ ਵਿਰੁੱਧ ਭਾਵਪੂਰਤ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ | ਵਿਦਿਆਰਥਣਾਂ ਵਲੋਂ ਪੇਸ਼ ਨੁੱਕੜ ਨਾਟਕ ਨੇ ਵਿਸ਼ੇਸ਼ ਪ੍ਰਭਾਵ ਛੱਡਿਆ | ਸਮਾਗਮ ਦੌਰਾਨ ਪੜ੍ਹਾਈ, ਖੇਡਾਂ, ਸਮਾਜ ਸੇਵਾ ਤੇ ਹੋਰ ਖੇਤਰਾਂ ਵਿਚ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਅਤੇ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਬਲਵਿੰਦਰ ਸਿੰਘ ਡੀ.ਪੀ.ਈ. ਤੇ ਗਗਨੀਤ ਕੌਰ ਨੇ ਸਾਂਝੇ ਤੌਰ 'ਤੇ ਨਿਭਾਈ | ਇਸ ਮੌਕੇ ਰਵਿੰਦਰ ਸਿੰਘ ਸਰਪੰਚ ਗ੍ਰਾਮ ਪੰਚਾਇਤ ਰੁਪਾਣਾ, ਸੰਤ ਸਿੰਘ ਬਰਾੜ, ਮਨਿੰਦਰ ਸਿੰਘ ਬਰਾੜ, ਟੀਕੂ ਬਰਾੜ, ਗੁਰਮੀਤ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਸਾਹਿਬ ਸਿੰਘ, ਧੀਰਾ ਬਰਾੜ, ਸਮੂਹ ਐੱਸ.ਐੱਮ.ਸੀ. ਮੈਂਬਰ, ਹਰਨੇਕ ਹੁੰਦਲ, ਅਜੈਬ ਸਿੰਘ ਬਲਾਕ ਸੰਮਤੀ ਮੈਂਬਰ, ਸਵਰਨ ਸਿੰਘ, ਸੁਰਜੀਤ ਸਿੰਘ ਪ੍ਰਧਾਨ, ਬਲਰਾਜ ਸਿੰਘ ਬਗੜੀ, ਡਾਕਟਰ ਧਰਮਿੰਦਰ, ਵਿਜੇ ਕੁਮਾਰ ਸ਼ੇਰੂ, ਦਰਸ਼ਨ ਸਿੰਘ ਠੇਕੇਦਾਰ, ਗੁਰਦੇਵ ਸਿੰਘ ਪੰਚ, ਗੁਰਮੇਲ ਸਾਗੂ, ਬਰਨੇਕ ਸਿੰਘ, ਬਲਵਿੰਦਰ ਸਿੰਘ ਬਰਾੜ, ਧਰਿੰਦਰ ਸ਼ਾਸਤਰੀ, ਸੁਖਪਾਲ ਸਿੰਘ, ਜੁਗੇਸ਼ ਕੁਮਾਰ, ਕੇ.ਸੀ. ਰੁਪਾਣਾ, ਮਨਵੀਰ ਭੁੱਲਰ, ਸਮੂਹ ਮਹਿਲਾ ਸਟਾਫ਼, ਹੋਸਟਲ ਸਟਾਫ਼, ਵਿਦਿਆਰਥੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਅਗਲੀ ਖ਼ਬਰ ਗੁਰਜੋਤ ਕੌਰ ਨੇ ਰਾਜ ਪੱਧਰੀ ਗਣਿਤ ਮਾਡਲ ਮੇਕਿੰਗ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।