18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਅਜੀਤ ਡੈਸਕ 14-02-2026
ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 14 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖ਼ਰੀਦਣ ਲਈ 16,750 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਅਰਵਿੰਦਰਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਲੋੜਵੰਦ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ | ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਵਲੋਂ ਡਾ. ਉਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ, ਹਰਭਗਵਾਨ ਸਿੰਘ ਖੱਪਿਆਂਵਾਲੀ, ਕਾਲਾ ਖੱਪਿਆਂਵਾਲੀ, ਰਣਧੀਰ ਸਿੰਘ ਸਾਗੂ, ਸੁਖਬੀਰ ਸਿੰਘ ਜ਼ੈਲਦਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਦੁਕਾਨਾਂ ਤੋਂ ਸੈਂਪਲ ਭਰੇ ਗਏ ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸਕੂਲ (ਕੰਨਿਆ) ਰੁਪਾਣਾ ਵਿਖੇ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।