18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਿਹਤ ਵਿਭਾਗ ਦੀ ਟੀਮ ਵਲੋਂ ਦੁਕਾਨਾਂ ਤੋਂ ਸੈਂਪਲ ਭਰੇ ਗਏ

ਅਜੀਤ ਡੈਸਕ 14-02-2026
ਰੁਪਾਣਾ, 13 ਫ਼ਰਵਰੀ (ਜਗਜੀਤ ਸਿੰਘ)-ਸਿਵਲ ਸਰਜਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫੂਡ ਸੇਫ਼ਟੀ ਅਫ਼ਸਰ ਗਗਨਦੀਪ ਕੌਰ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਦੁਆਰਾ ਪਿੰਡ ਰੁਪਾਣਾ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਹਲਵਾਈਆਂ, ਕਰਿਆਨਾ ਵਾਲੀਆਂ ਦੁਕਾਨਾਂ ਆਦਿ ਅੰਦਰ ਖਾਣ-ਪੀਣ ਵਾਲੀਆਂ ਵਸਤਾਂ, ਪੀਣ ਵਾਲੇ ਪਾਣੀ ਦੀ ਵਰਤੋਂ ਅਤੇ ਫੂਡ ਹੈਡਲਰਾਂ ਦੀ ਨਿੱਜੀ ਸਫ਼ਾਈ ਦੀ ਡੂੰਘਾਈ ਨਾਲ ਜਾਂਚ ਕੀਤੀ ਅਤੇ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਗਏ | ਫੂਡ ਸੇਫ਼ਟੀ ਅਫ਼ਸਰ ਗਗਨਦੀਪ ਕੌਰ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਦੁਕਾਨਾਂ 'ਤੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਤੇ ਸੁਰੱਖਿਆ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਵਲੋਂ ਦੁਕਾਨਦਾਰਾਂ ਨੂੰ ਸਾਫ਼-ਸੁਥਰੇ ਢੰਗ ਨਾਲ ਖਾਣ-ਪੀਣ ਵਾਲੀਆਂ ਚੀਜ਼ਾਂ ਤਿਆਰ ਕਰਨ, ਸਾਫ਼ ਪਾਣੀ ਦੀ ਵਰਤੋਂ ਕਰਨ, ਦਸਤਾਨੇ ਤੇ ਟੋਪੀ ਪਹਿਨਣ ਅਤੇ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਢਕ ਕੇ ਰੱਖਣ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਫ਼ਟੀ ਨਿਯਮਾਂ ਦੀ ਪੂਰੀ ਪਾਲਣਾ ਕਰਕੇ ਸੁਰੱਖਿਅਤ ਤੇ ਸਿਹਤਮੰਦ ਭੋਜਨ, ਖਾਣ-ਪੀਣ ਵਾਲੀਆਂ ਚੀਜ਼ਾਂ ਉਪਲਬਧ ਕਰਵਾਉਣ ਵਿਚ ਸਹਿਯੋਗ ਦੇਣ |
ਪਿਛਲੀ ਖ਼ਬਰ ਸਰਵਾਈਕਲ ਕੈਂਸਰ ਸੰਬੰਧੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।