18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨੁੱਕੜ ਨਾਟਕ ਕਰਵਾਇਆ ਗਿਆ

ਅਜੀਤ ਡੈਸਕ 14-02-2026
ਲੰਬੀ, 13 ਫ਼ਰਵਰੀ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਬੁੱਲਖੁਰਾਣਾ ਵਿਖੇ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਨੁੱਕੜ ਨਾਟਕ ਕਰਵਾਇਆ ਗਿਆ | ਇਸ ਨਾਟਕ ਨੂੰ ਮੰਚ ਵੰਨ ਐੱਸ ਆਰਟ ਮੋਹਾਲੀ ਦੇ ਕਲਾਕਾਰ ਮੰਗਲ ਮੱਤਾ ਅਤੇ ਵੀਰਪਾਲ ਕੌਰ ਵਲੋਂ ਪੇਸ਼ ਕੀਤਾ ਗਿਆ | ਇਸ ਮੌਕੇ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਕ ਨਾਟਕ 'ਅਸੀਂ ਬੋਲਾਂਗੇ ਸੱਚ' ਰਾਹੀਂ ਪੇਸ਼ ਕੀਤਾ ਗਿਆ, ਜੋ ਕਿ ਇਕ ਸੱਚੀ ਘਟਨਾ 'ਤੇ ਆਧਾਰਿਤ ਸੀ | ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰੇਰਿਤ ਕੀਤਾ ਗਿਆ | ਪਿੰ੍ਰਸੀਪਲ ਬਿਮਲਾ ਰਾਣੀ ਦੁਆਰਾ ਇਸ ਨਾਟਕ ਦੀ ਪ੍ਰਸੰਸਾ ਕੀਤੀ ਗਈ ਅਤੇ ਸਮੂਹ ਸਟਾਫ਼ ਵਲੋਂ ਵੀ ਹੌਂਸਲਾ ਅਫ਼ਜਾਈ ਕੀਤੀ ਗਈ | ਇਹ ਨਾਟਕ ਸਕੂਲ ਦੇ ਯੁੱਧ ਨਸ਼ਿਆਂ ਵਿਰੁੱਧ ਦੇ ਨੋਡਲ ਇੰਚਾਰਜ ਲੈਕਚਰਾਰ ਕੁਲਦੀਪ ਸ਼ਰਮਾ ਅਤੇ ਸਾਇੰਸ ਮਾਸਟਰ ਗੁਰਪ੍ਰੀਤ ਸਿੰਘ ਦੇ ਦੇਖ-ਰੇਖ ਹੇਠਾ ਕਰਵਾਇਆ ਗਿਆ |
ਪਿਛਲੀ ਖ਼ਬਰ ਕਿਸਾਨਾਂ ਮਜ਼ਦੂਰ ਮੋਰਚੇ ਵਲੋਂ 16 ਨੂੰ ਮੁੱਖ ਮੰਤਰੀ ਦੇ ਵਿਰੋਧ ਤੇ ਸਵਾਲ ਪੁੱਛਣ ਦਾ ਐਲਾਨ <br/> ਅਗਲੀ ਖ਼ਬਰ ਸਰਵਾਈਕਲ ਕੈਂਸਰ ਸੰਬੰਧੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।