ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਬੀ.ਫਾਰਮ ਦੇ ਵਿਦਿਆਰਥੀ ਉਧਭਵ ਸ਼ਰਮਾ ਨੇ ਹਾਲ ਹੀ ਵਿਚ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਸਮਾਰਟ ਐਗਰੀਕਲਚਰ, ਹੈਲਥ ਕੇਅਰ ਅਤੇ ਸਸਟੇਨਏਬਲ ਐਨਰਜੀ 'ਤੇ ਅੰਤਰ-ਰਾਸ਼ਟਰੀ ਕਾਨਫ਼ਰੰਸ ਵਿਚ ਮੌਖਿਕ ਪੇਸ਼ਕਾਰੀ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਮਾਣ ਵਧਾਇਆ ਹੈ | ਹੋਰ ਵਿਦਿਆਰਥੀਆਂ ਸੰਦੀਪ ਕੁਮਾਰ, ਪ੍ਰਾਚੀ, ਸੋਨਾਲੀ ਨੇ ਇਸ ਕਾਨਫ਼ਰੰਸ ਵਿਚ ਹਿੱਸਾ ਲਿਆ ਅਤੇ ਮਾਹਿਰਾਂ ਦੁਆਰਾ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ | ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਐਨ.ਐਸ.ਐਸ. ਕੋਆਰਡੀਨੇਟਰ ਲਵਕੇਸ਼ ਸਿੰਘ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਕੰਮ ਕਰਦੇ ਹਨ, ਜਿਸ ਕਾਰਨ ਵਿਦਿਆਰਥੀ ਦੇਸ਼ ਅਤੇ ਵਿਦੇਸ਼ਾਂ ਵਿਚ ਹੋਣ ਵਾਲੀਆਂ ਕਾਨਫ਼ਰੰਸਾਂ ਵਿਚ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਮਾਣ ਵਧਾ ਰਹੇ ਹਨ | ਇੱਥੇ ਸਿੱਖਿਆ ਅਤੇ ਖੋਜ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਕੰਮ ਕਰਦੀ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਡੀਨ ਪ੍ਰੀਖਿਆ ਇੰਜੀਨੀਅਰ ਡਾ. ਜਸਪ੍ਰੀਤ ਇੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਜੀ.ਐਸ. ਸ਼ਰਮਾ ਅਤੇ ਸਾਰੇ ਫੈਕਲਟੀ ਸਟਾਫ਼ ਨੇ ਵਿਦਿਆਰਥੀ ਉਧਭਵ ਸ਼ਰਮਾ ਅਤੇ ਹੋਰ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |