18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੇਵਾ-ਮੁਕਤ ਅਧਿਆਪਕਾ ਪ੍ਰੀਤਮ ਕੌਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ <br/>

ਮੋਗਾ ਵਿਖੇ ਸਵ: ਮਾਤਾ ਪ੍ਰੀਤਮ ਕੌਰ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਆਗੂ ਅਤੇ ਹਾਜ਼ਰ ਸੰਗਤਾਂ | ਤਸਵੀਰਾਂ: ਹਰਜੀਤ ਸਿੰਘ <br/> 14-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਉੱਘੇ ਕਾਰੋਬਾਰੀ ਸ਼ਿਵਾਨੀ ਜਿਊਲਰਜ਼ ਐਂਡ ਸ਼ਿਵਾਨੀ ਫਾਈਨਾਂਸਰ ਦੇ ਮਾਲਕ ਗੁਰਪ੍ਰੀਤ ਸਿੰਘ ਨੀਟਾ ਤੇ ਸ਼ਰਨਪ੍ਰੀਤ ਸਿੰਘ ਕਾਲੀ ਦੇ ਸਤਿਕਾਰਯੋਗ ਮਾਤਾ ਸੇਵਾ-ਮੁਕਤ ਅਧਿਆਪਕਾ ਪ੍ਰੀਤਮ ਕੌਰ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਹੋਈ | ਇਸ ਮੌਕੇ ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗ਼ੀਧਰ ਸਾਹਿਬ ਦੇ ਕੀਰਤਨੀ ਜਥੇ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਰਾਹੀਂ ਜੀਵਨ ਮਰਨ ਦੇ ਫ਼ਲਸਫ਼ੇ ਤੋਂ ਜਾਣੂੰ ਕਰਵਾਉਂਦਿਆਂ ਗੁਰਬਾਣੀ ਨਾਲ ਜੋੜਿਆ | ਸ਼ਰਧਾਂਜਲੀ ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਸਾਬਕਾ ਕੌਂਸਲਰ ਗੋਵਰਧਨ ਪੋਪਲੀ ਨੇ ਮਾਤਾ ਪ੍ਰੀਤਮ ਕੌਰ ਦੇ ਜੀਵਨ ਬਾਰੇ ਵਿਸਥਾਰ ਨਾਲ ਦੱਸਿਆ | ਉਪਰੰਤ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਦੀਪਕ ਅਰੋੜਾ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਨੇ ਮਾਤਾ ਪ੍ਰੀਤਮ ਕੌਰ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਕਿਹਾ ਕਿ ਮਾਤਾ ਪ੍ਰੀਤਮ ਕੌਰ ਅਧਿਆਪਕਾ ਸਨ ਜਿਨ੍ਹਾਂ ਨੇ ਹਜ਼ਾਰਾਂ ਬੱਚਿਆਂ ਨੂੰ ਨੂੰ ਸਿੱਖਿਆ ਦੇ ਕੇ ਉਨ੍ਹਾਂ ਨੂੰ ਵੱਡੇ ਵੱਡੇ ਅਹੁਦਿਆਂ 'ਤੇ ਪਹੁੰਚਾਇਆ ਤੇ ਮਾਤਾ ਪ੍ਰੀਤਮ ਕੌਰ ਨੇ ਆਪਣੇ ਬੱਚਿਆਂ ਨੂੰ ਵੀ ਬਹੁਤ ਵਧੀਆ ਸੰਸਕਾਰ ਦਿੱਤੇ ਹਨ ਜਿਸ ਸਦਕਾ ਉਹ ਸਮਾਜ ਵਿਚ ਆਪਣੀ ਵਿਲੱਖਣ ਪਛਾਣ ਰੱਖਦੇ ਹਨ | ਮਾਤਾ ਦੀ ਬੇਵਕਤੀ ਮੌਤ ਨਾਲ ਪਰਿਵਾਰ ਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਅੰਤਿਮ ਅਰਦਾਸ ਮੌਕੇ ਮਹੰਤ ਸੁੰਦਰ ਦਾਸ ਗਊਸ਼ਾਲਾ ਪੰਜਗਰਾਈਾ ਵਾਲੇ, ਸਾਬਕਾ ਚੇਅਰਮੈਨ ਤੇ ਕੌਂਸਲਰ ਜਗਦੀਸ਼ ਛਾਬੜਾ, ਹਰਭਜਨ ਸਿੰਘ ਰਿਟਾਇਰਡ ਐਸ.ਡੀ.ਓ., ਮਨੋਹਰ ਪੋਪਲੀ, ਡਿਪਟੀ ਮੇਅਰ ਅਸ਼ੋਕ ਧਮੀਜਾ, ਪ੍ਰੇਮ ਚੰਦ ਚੱਕੀ ਵਾਲੇ ਆਪ ਆਗੂ, ਕੇਵਲ ਕਿ੍ਸ਼ਨ ਚੌਹਾਨ, ਗੁਰਨੈਬ ਸਿੰਘ, ਮਾਸਟਰ ਜੈਇੰਦਰ ਸਿੰਘ, ਜਸਪ੍ਰੀਤ ਸਿੰਘ ਜੱਸੀ, ਪਿ੍ਤਪਾਲ ਸਿੰਘ ਸਰੀਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਰਿਸ਼ਤੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਣੇ ਦੋ ਕਾਬੂ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ 'ਚ ਅੰਤਰਰਾਸ਼ਟਰੀ ਮਹਿਲਾ ਵਿਗਿਆਨ ਦਿਵਸ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।