13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਨਸ਼ੀਲੇ ਪਾਊਡਰ ਸਮੇਤ ਚਾਰ ਕਾਬੂ

ਅਜੀਤ ਡੈਸਕ 15-02-2026
ਫ਼ਰੀਦਕੋਟ, 14 ਫਰਵਰੀ (ਸਰਬਜੀਤ ਸਿੰਘ)–ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਟੀ-ਪੁਆਇੰਟ ਪਿੰਡਾਂ ਟਹਿਣਾ ਵਿਖੇ ਲਾਏ ਗਏ ਨਾਕੇ 'ਤੇ ਮੌਜੂਦ ਸਨ ਤਾਂ ਇਕ ਥਾਰ ਗੱਡੀ ਨੂੰ ਰੋਕਿਆ, ਜਿਸ ਵਿਚ ਸਵਾਰ ਦੋ ਵਿਅਕਤੀਆਂ ਪਾਸੋਂ ਦੀ ਤਲਾਸ਼ੀ ਦੌਰਾਨ ਕਥਿਤ ਤੌਰ 'ਤੇ 90 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਮਨਜੀਤ ਸਿੰਘ ਅਤੇ ਕਮਲਜੀਤ ਸਿੰਘ ਉਰਫ਼ ਕਮਲ ਪੁੱਤਰ ਭਗਵਾਨ ਸਿੰਘ ਵਾਸੀ ਜ਼ਿਲ੍ਹਾ ਬਠਿੰਡਾ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਾਕਮ ਸਿੰਘ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵਲੋਂ ਸਥਾਨਕ ਪਟਵਾਰ-ਖਾਨਾ ਨਜ਼ਦੀਕ ਨਾਕਾਬੰਦੀ ਦੌਰਾਨ ਸਾਹਿਲ ਉਰਫ਼ ਸੁੱਖਾ ਪੁੱਤਰ ਰਾਜੂ ਅਤੇ ਗੁਰਪ੍ਰੀਤ ਉਰਫ਼ ਕਿੱਕੀ ਪੁੱਤਰ ਜੀਤਾ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 50 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫਾਫਾ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ <br/> ਅਗਲੀ ਖ਼ਬਰ ਸਰਕਾਰੀ ਸਕੂਲ ਗੋਧੇਵਾਲਾ ਮੋਗਾ ਦੇ ਬੱਚਿਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।