13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੈਸ ਸਿਲੰਡਰ ਫ਼ਟਣ ਨਾਲ ਘਰ ਨੂੰ ਲੱਗੀ ਅੱਗ

ਅਜੀਤ ਡੈਸਕ 15-02-2026
ਫ਼ਰੀਦਕੋਟ, 14 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਮਸਤਾ ਵਿਖੇ ਅੱਜ ਸਵੇਰੇ ਇਕ ਘਰ ਵਿਚ ਰਸੋਈ ਗੈਸ ਸਿਲੰਡਰ ਫ਼ਟਣ ਨਾਲ ਘਰ ਨੂੰ ਅੱਗ ਲੱਗ ਗਈ | ਅੱਗ ਕਾਰਨ ਘਰ ਦੇ ਵਿਚ ਰੱਖਿਆ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ | ਅੱਗ ਏਨੀ ਭਿਆਨਕ ਸੀ ਕਿ ਘਰ ਦੀਆਂ ਛੱਤਾਂ ਤੱਕ ਡਿੱਗ ਗਈਆਂ ਅਤੇ ਦੀਵਾਰਾਂ ਵਿਚ ਵੱਡੀਆਂ ਵੱਡੀਆਂ ਤਰੇੜਾਂ ਵੀ ਆ ਗਈਆਂ ਹਨ | ਘਟਨਾ ਸਥਾਨ 'ਤੇ ਫ਼ਾਇਰ ਬਿ੍ਗੇਡ ਦੀਆਂ ਟੀਮਾਂ ਪੁੱਜੀਆਂ ਪ੍ਰੰਤੂ ਤਦ ਤੱਕ ਪੂਰਾ ਘਰ ਸੜ ਕੇ ਸਵਾਹ ਹੋ ਚੁੱਕਾ ਸੀ | ਪਿੰਡ ਵਾਸੀਆਂ ਨੇ ਦੱਸਿਆ ਕਿ ਸੁਭਾ ਸਾਢੇ ਸੱਤ ਵਜੇ ਦੇ ਕਰੀਬ ਘਰ 'ਚ ਰੱਖੇ ਰਸੋਈ ਗੈਸ ਸਿਲੰਡਰ ਦੇ ਫ਼ਟਣ ਕਾਰਨ ਘਰ ਵਿਚ ਅੱਗ ਲੱਗ ਗਈ, ਜਿਸ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਹਾਲਾਂਕਿ ਬੱਚਤ ਇਹ ਰਹੀ ਕਿ ਮੌਕੇ ਤੋਂ ਘਰ ਦੇ ਮੈਂਬਰ ਭੱਜ ਕੇ ਬਾਹਰ ਨਿਕਲ ਆਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਉਨ੍ਹਾਂ ਦੱਸਿਆ ਕਿ ਪਰਿਵਾਰ ਬੇਹੱਦ ਗਰੀਬ ਹੈ ਅਤੇ ਉਨ੍ਹਾਂ ਨੇ ਆਪਣੇ ਬੱਚੀ ਦੇ ਵਿਆਹ ਲਈ ਕੁਝ ਸਮਾਨ ਜੋੜਿਆ ਹੋਇਆ ਸੀ ਜੋ ਉਹ ਵੀ ਸੜ ਕੇ ਸਵਾਹ ਹੋ ਗਿਆ | ਉਨ੍ਹਾਂ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ¢ ਘਟਨਾ ਦੀ ਸੂਚਨਾ ਮਿਲਦਿਆਂ ਵੀ ਵਿਧਾਇਕ ਗੁਰਦਿਤ ਸਿੰਘ ਵੀ ਘਟਨਾ ਵਾਲੀ ਜਗ੍ਹਾ 'ਤੇ ਪੁੱਜੇ ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦੀ ਗੱਲ ਕਹੀ | ਪੁਲਿਸ ਟੀਮ ਵਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ '20 ਸਵਾਲ-20 ਇਨਾਮ' ਦਾ ਇਨਾਮ ਵੰਡ ਸਮਾਗਮ ਅੱਜ ਅਗਲੀ ਖ਼ਬਰ ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ 6 ਮੋਬਾਈਲ ਫੋਨ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।