13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

'20 ਸਵਾਲ-20 ਇਨਾਮ' ਦਾ ਇਨਾਮ ਵੰਡ ਸਮਾਗਮ ਅੱਜ

ਅਜੀਤ ਡੈਸਕ 15-02-2026
ਕੋਟਕਪੂਰਾ, 14 ਫ਼ਰਵਰੀ (ਮੋਹਰ ਸਿੰਘ ਗਿੱਲ)-ਸਥਾਨਕ ਗੁਰੂ ਨਾਨਕ ਵੈਲਫੇਅਰ ਸੇਵਾ ਸੁਸਾਇਟੀ ਵਲੋਂ ਸਾਕਾ ਜੈਤੋ ਦੇ ਮੋਰਚੇ ਅਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਮੋਰਚੇ ਵਿਚ ਸ਼ਹੀਦਾਂ ਨੂੰ ਸਮਰਪਿਤ '20 ਸਵਾਲ-20 ਇਨਾਮ' ਨਾਲ ਸੰਬੰਧਿਤ ਸਵਾਲ-ਜਵਾਬ ਪ੍ਰਤੀਯੋਗਤਾ ਦਾ 17ਵਾਂ ਸਮਾਗਮ ਦਾ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਕਰਵਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਮੁੱਖ ਸੇਵਾਦਾਰ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਨੇ ਦੱਸਿਆ ਕਿ '20 ਸਵਾਲ-20 ਇਨਾਮ' ਦਾ ਲੱਕੀ ਡਰਾਅ 15 ਫ਼ਰਵਰੀ ਦਿਨ ਐਤਵਾਰ ਨੂੰ ਸ਼ਾਮ 3 ਵਜੇ ਕੱਢਿਆ ਜਾਵੇਗਾ, ਜਿਨ੍ਹਾਂ ਪ੍ਰਤੀਯੋਗੀਆਂ ਦੇ ਡਰਾਅ ਰਾਹੀਂ ਸਾਰੇ ਦੇ ਸਾਰੇ ਸਵਾਲ ਸਹੀ ਪਾਏ ਗਏ, ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਸਮਾਗਮ ਦੌਰਾਨ ਸ੍ਰੀ 'ਜਪੁਜੀ ਸਾਹਿਬ' ਦੇ ਪਾਠ ਸੰਗਤ ਰੂਪ ਵਿਚ ਕੀਤੇ ਜਾਣਗੇ |
ਪਿਛਲੀ ਖ਼ਬਰ ਅਕਾਲੀ ਆਗੂ ਸੁਰਜੀਤ ਸਿੰਘ ਗੋਲੇਵਾਲੀਆ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਗੈਸ ਸਿਲੰਡਰ ਫ਼ਟਣ ਨਾਲ ਘਰ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।