ਜੈਤੋ, 14 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਦਬੜੀਖਾਨਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਗੋਲੇਵਾਲੀਆ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਹ ਸ਼ਮੂਲੀਅਤ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਲਗਪਗ 15 ਪਰਿਵਾਰਾਂ ਨੇ 'ਆਪ' ਦਾ ਪੱਲਾ ਫ਼ੜਿਆ | ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਦਾ ਲੋਕ-ਪੱਖੀ ਨੀਤੀਆਂ 'ਤੇ ਚੱਲੀ ਹੈ ਅਤੇ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ ਸੋਚ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਸੁਰਜੀਤ ਸਿੰਘ ਗੋਲੇਵਾਲੀਆ ਤੇ ਉਨ੍ਹਾਂ ਦੇ ਸਾਥੀਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ | ਇਸ ਮੌਕੇ ਸੁਰਜੀਤ ਸਿੰਘ ਗੋਲੇਵਾਲੀਆ ਨੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਕ ਨੇਕ ਦਿਲ ਅਤੇ ਸਾਫ਼-ਸੁਥਰੀ ਛਵੀ ਵਾਲੇ ਨੇਤਾ ਹਨ, ਜੋ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਵਰਗ ਦੇ ਲੋਕਾਂ ਦੇ ਕੰਮ ਕਰਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਗੁਣਾ ਤੋਂ ਪ੍ਰਭਾਵਿਤ ਹੋ ਕੇ ਉਹ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਦੇ ਰਹਿਣਗੇ¢ ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ, ਖੇਤੀਬਾੜੀ ਵਿਕਾਸ ਬੈਂਕ ਜੈਤੋ ਦੇ ਚੇਅਰਮੈਨ ਗੋਵਿੰਦਰ ਸਿੰਘ ਵਾਲੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ, ਸਰਪੰਚ ਹਰਦੀਪ ਸਿੰਘ ਢਿੱਲੋਂ, ਰੁਪਿੰਦਰ ਸਿੰਘ ਢਿੱਲੋਂ, ਤਲਵਿੰਦਰ ਸਿੰਘ ਢਿੱਲੋਂ ਸਰਪੰਚ ਕੋਠੇ ਰਾਮਸਰ, ਮੰਦਰ ਸਿੰਘ, ਚਰਨਜੀਤ ਸਿੰਘ, ਬਸੰਤ ਸਿੰਘ, ਬੂਟਾ ਸਿੰਘ, ਸ਼ਿਵਰਾਜ ਸਿੰਘ ਢਿੱਲੋਂ, ਸੁਖਪਾਲ ਸਿੰਘ ਨੰਬਰਦਾਰ, ਮੁਖਤਿਆਰ ਸਿੰਘ ਸਰਪੰਚ, ਪਰਮਜੀਤ ਸਿੰਘ, ਪਿ੍ਤਪਾਲ ਸਿੰਘ, ਲਖਵਿੰਦਰ ਕੌਰ ਢਿੱਲੋਂ, ਸੁਖਜੀਤ ਸਿੰਘ, ਜਸਪ੍ਰੀਤ ਸਿੰਘ, ਦਰਸ਼ਨ ਸਿੰਘ ਗੋਲੇਵਾਲੀਆ, ਕੁਲਵਿੰਦਰ ਸਿੰਘ ਰਾਜਾ, ਹਰਗੋਵਿੰਦ ਪਾਲ ਸਿੰਘ, ਨਵਦੀਪ ਸਿੰਘ ਦਬੜੀਖਾਨਾ, ਜਗਤਾਰ ਸਿੰਘ ਬਲਾੜੀਏ ਅਤੇ ਜਸਵੀਰ ਸਿੰਘ ਬਲਾੜੀਏ ਆਦਿ ਹਾਜ਼ਰ ਸਨ¢