13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 15-02-2026
ਫ਼ਰੀਦਕੋਟ, 14 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ 'ਚ ਮੰਗਾਂ ਸੰਬੰਧੀ ਰੋਸ ਪ੍ਰਰਦਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਗਏ 4 ਲੇਬਰ ਕਾਨੂੰਨ ਬੰਦ ਕੀਤੇ ਜਾਣ | ਅਮਰੀਕਾ ਨਾਲ ਵੀ ਕੀਤਾ ਗਿਆ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ | ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਬੋਰਡ ਦੀ ਮੀਟਿੰਗ ਹਰ ਤਿੰਨ ਮਹੀਨੇ ਬਾਅਦ ਕਰਵਾ ਕੇ ਉਨ੍ਹਾਂ ਨੂੰ ਬਣਦਾ ਲਾਭ ਦਿੱਤਾ ਜਾਵੇ | ਗੈਰ ਕਾਨੂੰਨੀ ਮੁਲਾਜ਼ਮ ਜੋ ਕਿ ਬੋਰਡ ਦੇ ਮੈਂਬਰ ਨਹੀਂ ਹਨ ਉਨ੍ਹਾਂ ਨੂੰ ਦਫ਼ਤਰ ਵਿਚ ਬੈਠਣ ਦੀ ਮਨਾਹੀ ਕੀਤੀ ਜਾਵੇ | ਯੂਨੀਅਨ ਸਾਰੇ ਜ਼ਿਲਿ੍ਹਆਂ ਦੇ ਡੀ.ਸੀਜ਼ ਨੂੰ ਬੇਨਤੀ ਕਰਦੀ ਹੈ ਕਿ ਦਫ਼ਤਰ ਵਿਚ ਕੇਵਲ ਟਰੇਨਰ ਲੇਬਰ ਇੰਸਪੈਕਟਰ ਹੀ ਲਗਾਏ ਜਾਣ | ਇਸ ਮੌਕੇ ਗੁਰਸਵਕ ਸਿੰਘ, ਮਲਕੀਤ ਸਿੰਘ ਮਾਨ, ਰਾਜੂ ਪੇਂਟਰ, ਜਸਵੀਰ ਕਾਰਪੇਟਰ ਅਤੇ ਸੁਖਾ ਸਿੰਘ ਕੋਟਕਪੂਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗਊ ਧਨ ਦੇ ਮਾਮਲੇ 'ਚ ਚਾਰ ਵਿਅਕਤੀ ਗਿ੍ਫ਼ਤਾਰ, ਇਕ ਦੀ ਭਾਲ ਜਾਰੀ ਅਗਲੀ ਖ਼ਬਰ ਅਕਾਲੀ ਆਗੂ ਸੁਰਜੀਤ ਸਿੰਘ ਗੋਲੇਵਾਲੀਆ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।