13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਪੀਕਰ ਸੰਧਵਾਂ ਨੇ ਪਿੰਡ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕੀਤਾ

ਅਜੀਤ ਡੈਸਕ 15-02-2026
ਕੋਟਕਪੂਰਾ, 14 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਵਿਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਪਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਰਸਮੀ ਉਦਘਾਟਨ ਕੀਤਾ ਅਤੇ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਤਿਆਰ ਕੀਤੀਆਂ ਜਾਣ ਵਾਲੀਆਂ ਨਵੀਆਂ ਸੜਕਾਂ ਦੇ ਨੀਂਹ ਪੱਥਰ ਵੀ ਰੱਖੇ | ਇਸ ਮੌਕੇ ਸੰਧਵਾਂ ਵਲੋਂ ਪਿੰਡ ਭਾਣਾ ਦੇ ਚੌਰਸਤੇ ਅਤੇ ਪਿੰਡ ਢੁੱਡੀ ਦੀ ਫਿਰਨੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿਚ ਪਾਣੀ ਦੀ ਨਿਕਾਸੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ | ਨਵੀਆਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਦੀ ਅੰਦਰੂਨੀ ਆਵਾਜਾਈ ਬਿਹਤਰ ਹੋਵੇਗੀ | ਵਿਦਿਆਰਥੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਆਵਾਜਾਈ ਵਿਚ ਆਸਾਨੀ ਮਿਲੇਗੀ ਅਤੇ ਇਲਾਕੇ ਦੀ ਆਰਥਿਕ ਗਤੀਵਿਧੀ ਨੂੰ ਨਵਾਂ ਉਤਸ਼ਾਹ ਪ੍ਰਾਪਤ ਹੋਵੇਗਾ | ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਸੜਕਾਂ, ਪਾਣੀ ਸਪਲਾਈ ਅਤੇ ਨਿਕਾਸੀ ਪ੍ਰਣਾਲੀ ਵਰਗੇ ਬੁਨਿਆਦੀ ਖੇਤਰਾਂ ਵਿਚ ਵੱਡੇ ਪੱਧਰ 'ਤੇ ਨਿਵੇਸ਼ ਕਰਕੇ ਪਿੰਡਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਜੋੜਿਆ ਜਾ ਰਿਹਾ ਹੈ | ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਬਲਦੇਵ ਸਿੰਘ ਸਰਪੰਚ ਭਾਣਾ, ਜਲੌਰ ਸਿੰਘ ਸਰਪੰਚ ਢੁੱਡੀ, ਪੀ.ਏ.ਡੀ.ਬੀ. ਡਾਇਰੈਕਟਰ ਹਰਭਜਨ ਸਿੰਘ ਭਾਣਾ, ਪੀ.ਏ.ਡੀ.ਬੀ. ਡਾਇਰੈਕਟਰ ਡਾ. ਰਾਜਪਾਲ ਸਿੰਘ ਢੁੱਡੀ, ਸਰਪੰਚ ਜਗਸੀਰ ਸਿੰਘ ਕੋਟਕਪੂਰਾ ਦਿਹਾਤੀ, ਸਰਪੰਚ ਵਿਸ਼ਾਲ ਸਿੰਘ ਕੋਠੇ ਰਾਜੇ ਜੰਗ, ਸੀਪਾ ਸਰਾਂ ਸਰਪੰਚ ਪੱਕਾ, ਸੁਖਵੰਤ ਸਿੰਘ ਸਰਾਂ ਪੱਕਾ, ਬੱਬੂ ਪੱਕਾ, ਜਸਵਿੰਦਰ ਸਿੰਘ ਬਰਾੜ ਢੁੱਡੀ, ਅਮਰੀਕ ਸਿੰਘ ਸਰਪੰਚ ਅਤੇ ਪਿੰਡਾਂ ਦੇ ਹੋਰ ਵੀ ਪਤਵੰਤੇ ਵਿਅਕਤੀ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਹੈਾਡਬਾਲ ਖਿਡਾਰੀ ਦਾ ਰਾਸ਼ਟਰ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੁਖਵੀਰ ਸਿੰਘ ਰੋੜੀਕਪੂਰਾ ਨਾਇਬ ਤਹਿਸੀਲਦਾਰ ਬਣਨ 'ਤੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।