ਫ਼ਰੀਦਕੋਟ, 14 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਹੈਾਡਬਾਲ ਖਿਡਾਰੀ ਮਨਵੀਰ ਸਿੰਘ ਨੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਅਗਵਾਈ 'ਚ 69ਵੀਆਂ ਨੈਸ਼ਨਲ ਸਕੂਲ ਖੇਡਾਂ ਹੈਂਡਬਾਲ ਲੜਕੇ ਅੰਡਰ-14 ਚਿਤੌੜਗੜ੍ਹ, ਰਾਜਸਥਾਨ ਵਿਚ ਹਿੱਸਾ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪਹੁੰਚਣ 'ਤੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਖਿਡਾਰੀ ਅਤੇ ਟੀਮ ਇੰਚਾਰਜ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਖਿਡਾਰੀ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਨਤੀਜਾ ਹੈ | ਖੇਡਾਂ ਵਿਚ ਭਾਗੀਦਾਰੀ ਹੀ ਵਿਦਿਆਰਥੀਆਂ 'ਚ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ ਨੂੰ ਨਿਖਾਰਦੀ ਹੈ | ਇਸ ਮੌਕੇ ਸੁਖਦੇਵ ਸਿੰਘ, ਕੋਮਲਪ੍ਰੀਤ ਸਿੰਘ, ਅਰਜੁਨ ਸਿੰਘ, ਪਿ੍ਤਪਾਲ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ¢