14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਆਨਲਾਈਨ ਬੈਂਕਿੰਗ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 15-02-2026
ਫ਼ਰੀਦਕੋਟ, 14 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸਨ ਵਿਖੇ ਆਨਲਾਈਨ ਬੈਂਕਿੰਗ ਸੇਵਾਵਾਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਬੁਲਾਰੇ ਚੰਦਰ ਸ਼ੇਖਰ ਸੇਵਾ ਮੁਕਤ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ ਸਨ | ਉਨ੍ਹਾਂ ਵਿਦਿਆਰਥੀਆਂ ਨੂੰ ਆਨਲਾਈਨ ਬੈਂਕਿੰਗ ਸੇਵਾਵਾਂ ਦੇ ਬਾਰੇ ਵੱਖ-ਵੱਖ ਪਹਿਲੂਆਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ | ਪਿ੍ੰਸੀਪਲ ਰਾਜੇਸ ਮੋਹਨ ਨੇ ਕਿਹਾ ਕਿ ਵਿਦਿਆਰਥੀ ਆਨਲਾਈਨ ਬੈਂਕਿੰਗ ਸੇਵਾਵਾਂ ਦੀ ਸਮਝਦਾਰੀ ਨਾਲ ਵਰਤੋਂ ਕਰਦੇ ਹੋਏ ਇਸ ਜਾਗਰੂਕਤਾ ਸੈਮੀਨਾਰ ਤੋਂ ਮਿਲੀ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਉਠਾਉਣਗੇ | ਮੰਚ ਸੰਚਾਲਨ ਜਸਪਿੰਦਰ ਕੌਰ ਅਤੇ ਸੁਮਨਪ੍ਰੀਤ ਕੌਰ ਨੇ ਕੀਤਾ | ਅੰਤ ਵਿਚ ਪਿ੍ੰਸੀਪਲ ਅਤੇ ਸਮੂਹ ਸਟਾਫ਼ ਨੇ ਚੰਦਰ ਸ਼ੇਖਰ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ. ਸੰਦੀਪ ਸਿੰਘ, ਪ੍ਰੋ. ਰਣਜੀਤ ਸਿੰਘ ਬਾਜਵਾ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸਵਰੀ ਦੇਵੀ, ਪ੍ਰੋ. ਬੀਰਇੰਦਰਜੀਤ ਸਿੰਘ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਫੈਨੀ ਚਾਵਲਾ, ਪ੍ਰੋ. ਮਨਵਿੰਦਰ ਕੌਰ, ਡਾ. ਰਤਨ ਲਾਲ, ਪ੍ਰੋ. ਰਿਮੀ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲਾਭ ਸਿੰਘ ਵਾਂਦਰ ਨੂੰ 23 ਸਾਲ ਦੀ ਸੇਵਾ ਉਪਰੰਤ ਸ਼ਾਨਦਾਰ ਵਿਦਾਇਗੀ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਦਾ ਉਦਘਾਟਨ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।