14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਕਬੱਡੀ (ਸਰਕਲ ਸਟਾਈਲ) ਲੜਕੇ ਜੇਤੂ

ਅਜੀਤ ਡੈਸਕ 15-02-2026
ਫ਼ਰੀਦਕੋਟ, 14 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਲੜਕੇ ਅਤੇ ਲੜਕੀਆਂ ਦੀਆਂ ਕਬੱਡੀ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਕਬੱਡੀ (ਸਰਕਲ ਸਟਾਈਲ) ਮੁਕਾਬਲੇ ਵਿਚ ਅਮਰ ਸ਼ਹੀਦ ਬਾਬਾ ਅਜੀਤ, ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ (ਰੋਪੜ) ਵਿਖੇ ਭਾਗ ਲਿਆ | ਦੋਵਾਂ ਟੀਮਾਂ ਵਲੋਂ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ ਗਿਆ | ਇਸ ਮੁਕਾਬਲੇ 'ਚ ਕਾਲਜ ਦੀ ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਅਹੂਜਾ ਨੇ ਕਾਲਜ ਦੀ ਲੜਕਿਆਂ ਦੀ ਟੀਮ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਇੰਚਾਰਜ਼ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਹੌਸਲਾ ਅਫਜਾਈ ਕੀਤੀ | ਉਨ੍ਹਾਂ ਕਿਹਾ ਕਿ ਇਹ ਅਜੇ ਜਿੱਤ ਦਾ ਆਗਾਜ਼ ਹੈ, ਭਵਿੱਖ ਵਿਚ ਅਸੀਂ ਹੋਰ ਮੱਲ੍ਹਾਂ ਮਾਰਨੀਆਂ ਹਨ | ਉਨ੍ਹਾਂ ਲੜਕੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਖਿਡਾਰੀ ਕਦੇ ਹਾਰਦੇ ਨਹੀਂ, ਜਿੱਤਦੇ ਹਨ ਜਾਂ ਸਿੱਖਦੇ ਹਨ | ਤੁਸੀਂ ਭਵਿੱਖ ਵਿਚ ਹੋਰ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਕਰ ਸਕਦੇ ਹੋ | ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੇ ਦੱਸਿਆ ਕਿ ਸਾਡੇ ਖਿਡਾਰੀ ਹਰ ਸਾਲ ਖੇਡਾਂ ਦੇ ਖੇਤਰ 'ਚ ਬਿਹਤਰੀਨ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਦੇ ਹਨ ਅਤੇ ਭਵਿੱਖ 'ਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਦੇ ਰਹਿਣਗੇ |
ਪਿਛਲੀ ਖ਼ਬਰ ਡਾ. ਗੁਰਨਾਇਬ ਸਿੰਘ ਮੱਲਾ ਮੁੜ ਤੀਜੀ ਵਾਰ ਬਾਜਾਖਾਨਾ ਤੋਂ ਸਰਕਲ ਪ੍ਰਧਾਨ ਬਣੇ ਅਗਲੀ ਖ਼ਬਰ ਅਮਿਤਾ ਸ਼ਰਮਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।