ਸ੍ਰੀ ਮੁਕਤਸਰ ਸਾਹਿਬ, 14 ਫ਼ਰਵਰੀ (ਹਰਮਹਿੰਦਰ ਪਾਲ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜ਼ਿਲ੍ਹੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਭਿਮੰਨਿਊ ਰਾਣਾ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਵਿਸਥਾਰਪੂਰਵਕ ਚੈਕਿੰਗ ਮੁਹਿੰਮ ਚਲਾਈ ਗਈ | ਇਸ ਚੈਕਿੰਗ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕਿਆਂ ਤੋਂ ਇਲਾਵਾ ਰੇਲਵੇ ਸਟੇਸ਼ਨ 'ਤੇ ਜਾਂਚ ਕੀਤੀ ਗਈ | ਇਸ ਦੌਰਾਨ ਯਾਤਰੀ ਬੈਗਾਂ ਦੀ ਸਕੈਨਿੰਗ ਤੇ ਰਿਕਾਰਡ ਜਾਂਚ ਕੀਤੀ ਗਈ | ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ ਅਤੇ ਸਵਾਰੀਆਂ ਦੇ ਬੈਗਾਂ ਦੀ ਜਾਂਚ ਕੀਤੀ | ਜੀ.ਆਰ.ਪੀ. ਪੁਲਿਸ ਟੀਮ ਦੇ ਨਾਲ ਮਿਲ ਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਪੁਸ਼ਟੀ ਕੀਤੀ ਗਈ | ਕਈ ਵਿਅਕਤੀਆਂ ਦੇ ਰਿਕਾਰਡ ਪੀ.ਏ.ਆਈ.ਐੱਸ. ਐਪ ਰਾਹੀਂ ਤੁਰੰਤ ਵੈਰੀਫਾਈ ਕੀਤੇ ਗਏ, ਤਾਂ ਜੋ ਉਨ੍ਹਾਂ ਦੇ ਕਿਸੇ ਕਿ੍ਮੀਨਲ ਰਿਕਾਰਡ ਨੂੰ ਜਾਂਚਿਆ ਜਾ ਸਕੇ | ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੁਰੱਖਿਆ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਰੇਲਵੇ ਸਟੇਸ਼ਨ ਦੇ ਨਜ਼ਦੀਕ ਲੰਮੇ ਸਮੇਂ ਤੋਂ ਲਾਵਾਰਸ ਅਵਸਥਾ ਵਿਚ ਖੜ੍ਹੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਵਾਹਨ ਐਪ ਦੀ ਮਦਦ ਨਾਲ ਵਾਹਨਾਂ ਨੂੰ ਵੈਰੀਫ਼ਾਈ ਕੀਤਾ ਤੇ ਉਨ੍ਹਾਂ ਦੇ ਪੁਲਿਸ ਰਿਕਾਰਡ ਨੂੰ ਵੀ ਵੈਰੀਫ਼ਾਈ ਕੀਤਾ ਗਿਆ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਨ੍ਹਾਂ ਵਿਚੋਂ ਕੋਈ ਵਾਹਨ ਕਿਸੇ ਨਾਜਾਇਜ਼ ਗਤੀਵਿਧੀ ਜਾਂ ਪੈਂਡਿੰਗ ਕੇਸ ਵਿਚ ਲੋੜੀਂਦਾ ਤਾਂ ਨਹੀਂ ਹੈ | ਨਾਲ ਹੀ ਰੇਲ ਗੱਡੀ ਵਿਚ ਸਵਾਰ ਹੋਣ ਵਾਲੇ ਯਾਤਰੀਆਂ ਨੂੰ ਚੈੱਕ ਕੀਤਾ ਗਿਅ | ਇਹ ਸਰਚ ਆਪ੍ਰੇਸ਼ਨ ਪੂਰੇ ਜ਼ਿਲ੍ਹੇ ਅੰਦਰ ਚਲਾਇਆ ਗਿਆ | ਇਸ ਮੌਕੇ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਅਰੁਣ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ), ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ), ਨਵੀਨਪਾਲ ਸਿੰਘ ਡੀ.ਐੱਸ.ਪੀ. (ਮਲੋਟ) ਵਲੋਂ ਅਲੱਗ-ਅਲੱਗ ਪੁਲਸ ਟੀਮਾਂ ਮੌਜੂਦ ਰਹੀਆਂ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਮੁਹਿੰਮ ਹੇਠ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਨੂੰ ਮੁੱਖ ਰੱਖਦਿਆਂ ਨਿਰੰਤਰ ਚੈਕਿੰਗ ਹੋ ਰਹੀ ਹੈ, ਜਿਸ ਦਾ ਉਦੇਸ਼ ਲੋਕਾਂ ਵਿਚ ਭਰੋਸਾ ਪੈਦਾ ਕਰਨਾ ਹੈ |