14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਟਰਾਂਸਫ਼ਾਰਮਰਾਂ 'ਚੋਂ ਤਾਂਬਾ ਅਤੇ ਤੇਲ ਚੋਰੀ ਦੇ ਮਾਮਲੇ 'ਚ ਇਕ ਨਾਮਜ਼ਦ

ਅਜੀਤ ਡੈਸਕ 15-02-2026
ਗਿੱਦੜਬਾਹਾ, 14 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਅਤੇ ਤੇਲ ਚੋਰੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕਰਨ ਤੋਂ ਇਲਾਵਾ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ 12 ਤੇ 13 ਫ਼ਰਵਰੀ ਦੀ ਦਰਮਿਆਨੀ ਰਾਤ ਮਨੀ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਹੁਸਨਰ ਦੇ ਖੇਤਾਂ ਵਿਚੋਂ ਟਿਊਬਵੈਲ 'ਤੇ ਲੱਗੇ ਟਰਾਂਸਫ਼ਾਰਮਰ ਤੋਂ ਇਲਾਵਾ ਮਨੀ ਸਿੰਘ ਦੇ ਖੇਤਾਂ ਦੇ ਨਾਲ ਲਗਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਅਣਪਛਾਤੇ ਵਿਅਕਤੀਆਂ ਵਲੋਂ ਤਾਂਬਾ ਤੇ ਤੇਲ ਚੋਰੀ ਕਰ ਲਿਆ ਗਿਆ | ਉਕਤ ਮਾਮਲੇ ਵਿਚ ਭਾਲ ਕਰਨ 'ਤੇ ਪਤਾ ਲੱਗਾ ਕਿ ਉਕਤ ਚੋਰੀ ਸੁਖਦੀਪ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਹੁਸਨਰ ਅਤੇ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਗਈ ਹੈ | ਉਕਤ ਮਾਮਲੇ ਵਿਚ ਪੁਲਿਸ ਨੇ ਕਥਿਤ ਦੋਸ਼ੀ ਸੁਖਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਕਰਕੇ ਉਸ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਤੇਲ ਬੀਜ ਫ਼ਸਲਾਂ ਦੀ ਸੁਚੱਜੀ ਕਾਸ਼ਤ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਦਿਲ ਦਾ ਦੌਰਾ ਪੈਣ ਕਾਰਨ ਗ੍ਰੰਥੀ ਬਲਵਿੰਦਰ ਸਿੰਘ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।