14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਤੇਲ ਬੀਜ ਫ਼ਸਲਾਂ ਦੀ ਸੁਚੱਜੀ ਕਾਸ਼ਤ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 15-02-2026
ਸ੍ਰੀ ਮੁਕਤਸਰ ਸਾਹਿਬ, 14 ਫ਼ਰਵਰੀ (ਹਰਮਹਿੰਦਰ ਪਾਲ)-ਕੌਮੀ ਤੇਲ ਬੀਜ ਮਿਸ਼ਨ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਏ.ਡੀ.ਓ. ਲੱਖੇਵਾਲੀ ਡਾ. ਮਨਮੀਤ ਸਿੰਘ ਵਲੋਂ ਤੇਲ ਬੀਜਾਂ ਫ਼ਸਲਾਂ ਦੀ ਕਾਸ਼ਤ ਨੂੰ ਪ੍ਰਫ਼ੁੱਲਿਤ ਕਰਨ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਦੌਰਾਨ ਬੁਲਾਰਿਆਂ ਵਲੋਂ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ | ਡਾ. ਜਸ਼ਨਪ੍ਰੀਤ ਸਿੰਘ ਏ.ਡੀ.ਓ. (ਇਨਫੋ.) ਸ੍ਰੀ ਮੁਕਤਸਰ ਸਾਹਿਬ ਵਲੋਂ ਕਣਕ ਦੀ ਕਾਸ਼ਤ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਦਿੱਤੀ ਗਈ | ਡਾ. ਕਰਨਜੀਤ ਸਿੰਘ ਪੀ.ਡੀ. (ਆਤਮਾ) ਵਲੋਂ ਵੱਖ-ਵੱਖ ਤੇਲ ਬੀਜਾਂ ਦੀ ਕਾਸ਼ਤ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ | ਡਾ. ਮਨਮੀਤ ਕੌਰ ਏ.ਡੀ.ਓ. ਮਾਰਕੀਟਿੰਗ ਵਲੋਂ ਕਿਸਾਨਾਂ ਨੂੰ ਤੇਲ ਬੀਜ ਤੇ ਸੰਬੰਧਿਤ ਉਤਪਾਦਾਂ ਦੀ ਗੁਣਵੱਤਾ ਵਿਚ ਵਾਧਾ ਅਤੇ ਮੰਡੀਕਰਨ ਦੌਰਾਨ ਧਿਆਨ ਰੱਖਣ ਯੋਗ ਨੁਕਤੇ ਸਾਂਝੇ ਕੀਤੇ ਗਏ | ਨਵਦੀਪ ਕੌਰ ਏ.ਐੱਸ.ਆਈ. ਵਲੋਂ ਤੇਲ ਬੀਜਾਂ ਦੀ ਕਾਸ਼ਤ ਦੌਰਾਨ ਮਿੱਟੀ ਦੀ ਸਿਹਤ ਅਤੇ ਖ਼ਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ | ਅੰਤ ਵਿਚ ਡਾ. ਰਾਜਵਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਵਲੋਂ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਟ੍ਰੇਨਿੰਗ ਵਿਚ ਸ਼ਾਮਿਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ | ਮੰਚ ਦਾ ਸੰਚਾਲਨ ਏ.ਡੀ.ਓ. ਡਾ. ਮਨਮੀਤ ਸਿੰਘ ਵਲੋਂ ਕੀਤਾ ਗਿਆ | ਇਸ ਟ੍ਰੇਨਿੰਗ ਦਾ ਸਾਰਾ ਪ੍ਰਬੰਧ ਗਗਨਦੀਪ ਸਿੰਘ ਏ.ਟੀ.ਐੱਮ. ਅਤੇ ਅਮਨਦੀਪ ਸਿੰਘ ਸੇਵਾਦਾਰ ਵਲੋਂ ਕੀਤਾ ਗਿਆ |
ਪਿਛਲੀ ਖ਼ਬਰ 'ਆਪ' ਵਲੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਘਰ ਅੱਗੇ ਧਰਨਾ ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਅਤੇ ਤੇਲ ਚੋਰੀ ਦੇ ਮਾਮਲੇ 'ਚ ਇਕ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।