14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 15-02-2026
ਸ੍ਰੀ ਮੁਕਤਸਰ ਸਾਹਿਬ, 14 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਾਮ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ¢ ਮੀਟਿੰਗ ਦੀ ਕਾਰਵਾਈ ਦਵਿੰਦਰ ਸਿੰਘ ਭੰਗੇਵਾਲਾ ਵਲੋਂ ਚਲਾਈ ਗਈ | ਮੀਟਿੰਗ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਪੰਜ ਏਕੜ ਤੋਂ ਘੱਟ ਵਾਲੇ ਛੋਟੇ ਕਿਸਾਨਾਂ ਦੇ ਮਨਰੇਗਾ ਸਕੀਮ ਅਧੀਨ ਕਾਰਡ ਬਣਾਏ ਜਾਣ ਅਤੇ ਉਨ੍ਹਾਂ ਨੂੰ ਆਪਣੇ ਖੇਤ 'ਚ ਕੰਮ ਕਰਨ ਦੀ ਸਰਕਾਰ ਵਲੋਂ ਮਜ਼ਦੂਰੀ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਸਕਣ | ਬੁਲਾਰਿਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਿਜਲੀ ਸੋਧ ਬਿੱਲ 2025 ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਬਿਜਲੀ ਸੋਧ ਬਿੱਲ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਬਾਜ਼ਾਰ ਵਿਚ ਸ਼ਰੇ੍ਹਆਮ ਨਕਲੀ ਘਿਓ, ਦੁੱਧ, ਪਨੀਰ ਤੇ ਮਠਿਆਈਆਂ ਵਿਕ ਰਹੀਆਂ ਹਨ ਤੇ ਪ੍ਰਸ਼ਾਸਨ ਗੂੜ੍ਹੀ ਨੀਂਦ ਸੁੱਤਾ ਹੋਇਆ ਹੈ, ਜਿਸ ਨਾਲ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਫ਼ੈਲ ਰਹੀਆਂ ਹਨ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਸਰਕਾਰ ਵਲੋਂ ਕੋਈ ਸਖ਼ਤ ਕਾਨੂੰਨ ਬਣਾ ਕੇ ਇਨ੍ਹ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਪੰਜਾਬ ਸਰਕਾਰ ਵਲੋਂ ਜੋ ਅਸਲਾ ਲਾਇਸੰਸ ਬਣਾਉਣ 'ਤੇ ਬਹੁਤ ਜ਼ਿਆਦਾ ਸਖ਼ਤਾਈ ਕੀਤੀ ਜਾ ਰਹੀ ਹੈ ਤੇ ਪੁਰਾਣੇ ਬਣੇ ਲਾਇਸੰਸ ਵੀ ਇਹ ਕਹਿ ਕੇ ਰੱਦ ਕਰਨ ਦੀ ਗੱਲ ਹੋ ਰਹੀ ਹੈ ਕਿ ਇਹ ਰਿਪੋਰਟ ਤਿਆਰ ਹੋਵੇਗੀ, ਜਿਸ ਨੂੰ ਜ਼ਰੂਰਤ ਹੈ ਉਸ ਨੂੰ ਹੀ ਲਾਇਸੰਸ ਮਿਲੇਗਾ | ਕਿਸਾਨਾਂ ਨੇ ਦੱਸਿਆ ਕਿ ਮਾੜੇ ਅਨਸਰਾਂ ਕੋਲ ਨਾਜਾਇਜ਼ ਹਥਿਆਰ ਆਮ ਹੋ ਗਏ ਹਨ, ਜਿਸ ਨੂੰ ਦੇਖਦੇ ਹੋਏ ਆਤਮ-ਰੱਖਿਆ ਲਈ ਲੋਕਾਂ ਕੋਲ ਹਥਿਆਰ ਹੋਣਾ ਜ਼ਰੂਰੀ ਹੈ | ਇਸ ਮੌਕੇ ਕਿਸਾਨ ਆਗੂ ਨਿਰਮਲ ਸਿੰਘ ਸੰਗੂਧੌਣ, ਨਿਰਵੈਰ ਸਿੰਘ ਫ਼ੱਤਣਵਾਲਾ, ਪੱਪਾ ਬਰਾੜ, ਸੁਰਜੀਤ ਸਿੰਘ ਰੁਪਾਣਾ, ਜਸਵੰਤ ਸਿੰਘ ਕੋਟਲੀ ਸੰਘਰ, ਸ਼ਿਵਰਾਜ ਸਿੰਘ ਭੰਗਚੜ੍ਹੀ, ਬਲਜੀਤ ਸਿੰਘ ਸੀਰਵਾਲੀ, ਗੁਰਮੁਖ ਸਿੰਘ ਸੀਰਵਾਲੀ, ਗੁਰਮੇਲ ਸਿੰਘ, ਗੁਰਮੀਤ ਸਿੰਘ ਮਰਾੜ੍ਹ ਕਲਾਂ, ਨਿਰਮਲ ਸਿੰਘ ਰੁਪਾਣਾ, ਸੰਦੀਪ ਸਿੰਘ ਨੰਦਗੜ੍ਹ, ਹਰਭਜਨ ਸਿੰਘ, ਸ਼ਮਿੰਦਰ ਸਿੰਘ, ਕੁਲਵੀਰ ਸਿੰਘ, ਤੇਜ ਸਿੰਘ ਸੰਧੂ ਥਰਾਜਵਾਲਾ, ਇਕਬਾਲ ਸਿੰਘ, ਬਲਦੇਵ ਸਿੰਘ ਭੁੱਟੀਵਾਲਾ, ਹਰਦੀਪ ਸਿੰਘ ਹਰੀਕੇ ਕਲਾਂ, ਗੁਰਜੰਟ ਸਿੰਘ ਕੋਟਲੀ ਦੇਵਨ, ਦਲਜੀਤ ਸਿੰਘ ਰੰਧਾਵਾ, ਹਰਮੇਲ ਸਿੰਘ ਜੰਡੋਕੇ, ਕਿਰਪਾਲ ਸਿੰਘ ਵੱਟੂ, ਬਚਿੱਤਰ ਸਿੰਘ, ਸਾਂਝਾ ਰਾਮ ਭਗਵਾਨਪੁਰਾ, ਗੁਰਦੇਵ ਸਿੰਘ, ਜਸਵੰਤ ਸਿੰਘ, ਪੂਰਨ ਸਿੰਘ, ਡੱਬਵਾਲੀ ਢਾਬ, ਦਲਜੀਤ ਸਿੰਘ, ਪੇ੍ਰਮਜੀਤ ਸਿੰਘ, ਸ਼ਮਸ਼ੇਰ ਸਿੰਘ, ਦਲਬੀਰ ਸਿੰਘ ਅਕਾਲਗੜ੍ਹ, ਸਰਬਜੀਤ ਸਿੰਘ, ਰੇਸ਼ਮ ਸਿੰਘ, ਸਾਹਿਬ ਸਿੰਘ, ਬਲਜਿੰਦਰ ਸਿੰਘ ਸਰਾਂਵਾਂ ਬੋਦਲਾ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਰਮਨਦੀਪ ਕੌਰ ਰਾਊਕੇ ਨੂੰ ਵਾਈਸ ਕੁਆਰਡੀਨੇਟਰ ਲਗਾਇਆ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।